Vikas Bagga VHP Murder: ਰੂਪਨਗਰ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (VHP) ਦੇ ਇੱਕ ਲੀਡਰ ਦਾ ਕਤਲ ਕਰ ਦਿੱਤਾ ਗਿਆ।  ਵਿਕਾਸ ਬੱਗਾ ਦੁਕਾਨ 'ਤੇ ਬੈਠਾ ਹੋਇਆ ਸੀ ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।


ਪੁਲਿਸ ਅਨੁਸਾਰ ਮ੍ਰਿਤਕ ਵਿਕਾਸ ਬੱਗਾ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦਾ ਪ੍ਰਧਾਨ ਸੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਨੂੰ ਵਾਪਰੀ ਜਦੋਂ ਦੋ ਹਮਲਾਵਰ ਰੂਪਨਗਰ ਰੇਲਵੇ ਸਟੇਸ਼ਨ ਨੇੜੇ ਸਥਿਤ ਬੱਗਾ ਦੀ ਦੁਕਾਨ 'ਚ ਦਾਖਲ ਹੋਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਕੇ ਉਥੋਂ ਫਰਾਰ ਹੋ ਗਏ।


ਆਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਭਾਲ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਵੀਐਚਪੀ ਸਮਰਥਕਾਂ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੇ ਬੱਗਾ ਦੇ ਕਤਲ ਦੇ ਖਿਲਾਫ ਐਤਵਾਰ ਨੂੰ ਊਨਾ-ਚੰਡੀਗੜ੍ਹ ਹਾਈਵੇਅ 'ਤੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।


 


ਸੁਨੀਲ ਜਾਖੜ ਨੇ ਦੁੱਖ ਪ੍ਰਗਟ ਕੀਤਾ


ਭਾਜਪਾ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਖੜ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਬੱਗਾ ਦੀ ਹੱਤਿਆ 'ਟਾਰਗੇਟ ਕਿਲਿੰਗ' ਸੀ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਅਤੇ ਸਾਜ਼ਿਸ਼ਕਾਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।



ਮਾਸਟਰਮਾਈਂਡ ਨੂੰ ਬਖਸ਼ਿਆ ਨਹੀਂ ਜਾਵੇਗਾ-ਹਰਜੋਤ  ਬੈਂਸ


 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਕਤਲ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਇਸ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।  ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ। ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


 



 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।