Weather Report: ਪੰਜਾਬ ਦੇ 11 ਜ਼ਿਲ੍ਹਿਆਂ 'ਚ ਔਰੇਂਜ ਅਲਰਟ, ਧੁੰਦ ਦਾ ਕਹਿਰ, ਵਿਜ਼ੀਬਿਲਟੀ ਸਿਰਫ 25 ਮੀਟਰ
Punjab Weather: ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨ ਤਾਰਨ ਤੋਂ ਇਲਾਵਾ ਦੁਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Weather Report: ਅੱਜ ਐਤਵਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੁੰਦ(Fog) ਦੀ ਲਪੇਟ ਵਿੱਚ ਹਨ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਭਾਵ 25 ਮੀਟਰ ਤੱਕ ਵੀ ਧੁੰਦਲਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਸਿਰਫ 3 ਡਿਗਰੀ ਦਾ ਅੰਤਰ ਰਹਿ ਗਿਆ ਹੈ। ਅੱਜ ਵੀ ਸੂਰਜ ਨਿਕਲਣ ਦੇ ਕੋਈ ਆਸਾਰ ਨਹੀਂ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।
ਆਉਣ ਵਾਲੇ ਦਿਨਾਂ ਵਿੱਚ ਹੋਰ ਸੰਘਣੀ ਹੋਵੇਗੀ ਧੁੰਦ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ(Amritsar) ਤੇ ਪਟਿਆਲਾ(Patiala), ਹਰਿਆਣਾ ਦੇ ਅੰਬਾਲਾ ਤੇ ਯੂਟੀ ਚੰਡੀਗੜ੍ਹ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗਈ। ਇਸ ਕਾਰਨ ਰੇਲ ਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਲੋਕਾਂ ਨੂੰ ਹਾਈਵੇਅ 'ਤੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਉਣ ਵਾਲੇ ਘੰਟਿਆਂ ਵਿੱਚ ਧੁੰਦ ਹੋਰ ਵੀ ਸੰਘਣੀ ਹੋ ਸਕਦੀ ਹੈ।
11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ
ਉਧਰ, ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨ ਤਾਰਨ ਤੋਂ ਇਲਾਵਾ ਦੁਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਔਰੇਂਜ ਅਲਰਟ ਦਿੱਤਾ ਗਿਆ ਹੈ।
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ 3 ਡਿਗਰੀ ਦਾ ਫ਼ਰਕ ਸੀ। ਬੀਤੀ ਸ਼ਾਮ ਅੰਮ੍ਰਿਤਸਰ ਵਿੱਚ ਦਿਨ ਦਾ ਤਾਪਮਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਿਰਫ਼ 9.5 ਡਿਗਰੀ ਦਰਜ ਕੀਤਾ ਗਿਆ ਜਦਕਿ ਰਾਤ ਦਾ ਤਾਪਮਾਨ 5.9 ਡਿਗਰੀ ਦਰਜ ਕੀਤਾ ਗਿਆ।
ਦਿਨ ਦਾ ਵੱਧ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 9.5 ਡਿਗਰੀ ਤੇ ਬਠਿੰਡਾ ਵਿੱਚ 10 ਡਿਗਰੀ ਦਰਜ ਕੀਤਾ ਗਿਆ। ਹਰਿਆਣਾ ਦੇ ਜੀਂਦ ਵਿੱਚ ਦਿਨ ਦਾ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ 16.2 ਡਿਗਰੀ ਦਰਜ ਕੀਤਾ ਗਿਆ।