ਪੜਚੋਲ ਕਰੋ

Drug Free : ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਪੁਲਿਸ ਦਾ ਸਾਥ ਦੇ ਰਹੀ ਹੈ ਵੀ.ਐਲ.ਡੀ.ਸੀਜ਼

punjab police ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ..

Drug Free - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ। 
 
ਜ਼ਿਕਰਯੋਗ ਹੈ ਕਿ ਵੀ.ਐਲ.ਡੀ.ਸੀ.,  ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨਾਂ’ ਵਜੋਂ ਕੰਮ ਕਰਦੇ ਹਨ ਅਤੇ ਡਰੱਗ ਨੈਟਵਰਕ ਨੂੰ ਠੱਲ੍ਹ ਪਾਉਣ ਸਬੰਧੀ ਅਸਲ ਜਾਣਕਾਰੀ ਪ੍ਰਾਪਤ ਕਰਨ ਵਿੱਚ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

ਡੀਜੀਪੀ ਨੇ ਸਮੂਹ ਵੀ.ਐਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ- ਨੂੰ ਲਾਗੂ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨਰਿੰਦਰ ਭਾਰਗਵ, ਡੀਆਈਜੀ ਬੀਐਸਐਫ ਗੁਰਦਾਸਪੁਰ , ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਅਤੇ ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ।

ਇਸ ਇਤਿਹਾਸਕ ਪਲ ਵਿੱਚ, ਪਠਾਨਕੋਟ ਦੇ 44 ਵੀਐਲਡੀਸੀਜ਼ ਨੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਵਿਰੁੱਧ ਦ੍ਰਿੜ ਸਟੈਂਡ ਲਿਆ ਹੈ ਅਤੇ ਆਪਣੇ ਪਿੰਡਾਂ ਨੂੰ “ਨਸ਼ਾ ਮੁਕਤ ਜ਼ੋਨ”ਘੋਸ਼ਿਤ ਕੀਤਾ ਹੈ। ਵੀਐਲਡੀਸੀਜ਼ ਦੇ ਨੁਮਾਇੰਦਿਆਂ ਨੇ ਆਪਣੇ ਇਲਾਕੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ ਲਿਆ ।

ਸਸ਼ਕਤੀਕਰਨ ਅਤੇ ਮਾਨਤਾ ਦੇ ਪ੍ਰਤੀਕ ਵਜੋਂ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਐਲਡੀਸੀਜ਼ ਨੂੰ ਨਵੇਂ ਸ਼ਨਾਖਤੀ ਕਾਰਡ ਅਤੇ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ  ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਸਹਿਯੋਗ ਦਿੱਤਾ ਜਾ ਸਕੇ। ਉਹਨਾਂ ਨੇ ਹੜ੍ਹ ਸੰਕਟ ਦੌਰਾਨ ਵੀਐਲਡੀਸੀਜ਼  ਵਲੋਂ ਦਿਖਾਏ ਗਏ ਅਸਾਧਾਰਣ ਸਮਰਪਣ ਅਤੇ ਦਿਲੇਰੀ ਦੀ ਵੀ ਸ਼ਲਾਘਾ ਕੀਤੀ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਦੋ ਵੀਐਲਡੀਸੀਜ਼ ਨੂੰ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ।

ਮੀਟਿੰਗ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਰੀਅਲ-ਟਾਈਮ ਇਕੱਤਰਤਾ ਅਤੇ ਇਨਫਰਮੇਸ਼ਨ ਸ਼ੇਅਰਿੰਗ ਰਾਹੀਂ ਪੁਰਾਣੀ ਮਨੁੱਖੀ ਖੁਫੀਆ ਜਾਣਕਾਰੀ ਨੂੰ ਮੁੜ ਸੁਰਜੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਚੁਣੌਤੀਆਂ ਨੂੰ ਹੱਲ ਕਰਨ ਲਈ ਸਮੂਹਿਕ ਯਤਨ ਬਹੁਤ ਮਹੱਤਵਪੂਰਨ ਹਨ।

ਉਨ੍ਹਾਂ ਨੇ ਪੁਲਿਸ ਨਾਲ ਨਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਅਤੇ ਸਮਾਜ ਤੇ ਕਾਨੂੰਨ ਲਾਗੂ ਕਰਨ ਵਾਲਿਆਂ ਵਿਚਕਾਰ ਸਮੇਂ ਸਿਰ ਮਹੱਤਵਪੂਰਨ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਸੁਚਾਰੂ ਬਣਾਉਣ ਲਈ ਵਿਲੇਜ ਪੁਲਿਸ ਅਫਸਰਾਂ (ਵੀਪੀਓਜ਼) ਨੂੰ ਨਵੀਆਂ ਬੀਟ ਬੁੱਕਸ ਉਪਲਬਧ ਕਰਾਉਣ ਦੇ ਆਦੇਸ਼ ਦਿੱਤੇ ।

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਹਥਿਆਰਾਂ ਜਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਲਈ 1 ਲੱਖ ਰੁਪਏ ਦੇ ਇਨਾਮ ਦੀ ਪੇਸ਼ਕਸ਼ ਕਰਕੇ ਪਹਿਲਾਂ ਹੀ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ। ਇਸ ਸਰਗਰਮ ਉਪਾਅ ਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਪੰਜਾਬ ਸਰਹੱਦ ’ਤੇ ਸੁਰੱਖਿਆ ਵਧਾਉਣਾ ਹੈ।

ਦੱਸਣਾ ਬਣਦਾ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੋ ਨਵੇਂ ਬਣੇ ਪੁਲਿਸ ਸਟੇਸ਼ਨਾਂ- ਸਦਰ ਅਤੇ ਤਾਰਾਗੜ੍ਹ ਦਾ ਉਦਘਾਟਨ ਵੀ ਕੀਤਾ, ਜਿਸ ਨਾਲ ਆਮ ਲੋਕਾਂ ਨੂੰ ਨਿਰਵਿਘਨ ਅਤੇ ਕੁਸ਼ਲ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਕਾਨੂੰਨ ਲਾਗੂ ਕਰਨ ਦੇ ਯਤਨਾਂ ਅਤੇ ਭਾਈਚਾਰਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਲਬਧ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget