ਸਖ਼ਤ ਪਹਿਰੇ ਹੇਠ ਵੋਟਿੰਗ ਪ੍ਰਕਿਰਿਆ ਸ਼ੁਰੂ, ਰਫ਼ਤਾਰ ਮੱਠੀ
ਏਬੀਪੀ ਸਾਂਝਾ | 19 Sep 2018 09:56 AM (IST)
ਚੰਡੀਗੜ੍ਹ: ਪੰਜਾਬ ਵਿੱਚ ਅੱਜ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ। ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦਾ ਸਖ਼ਤ ਪ੍ਰਬੰਧ ਕੀਤਾ ਗਏ ਹਨ। ਵੋਟਿੰਗ ਪ੍ਰਕਿਰਿਆ ਸਵੇਰੇ ਅੱਠ ਵਜੇ ਤੋਂ ਲੈ ਕੇ ਸ਼ਾਮੀ ਪੰਜ ਵਜੇ ਤੱਕ ਚਲੱਗੀ। ਪ੍ਰਾਪਤ ਜਾਣਕਾਰੀ ਮੁਤਾਬਕ ਬਰਨਾਲਾ ਜ਼ਿਲ੍ਹੇ ਦੇ 538 ਪੋਲਿੰਗ ਬੂਥਾਂ ’ਤੇ ਵੋਟਾਂ ਪੈ ਰਹੀਆਂ ਹਨ। ਇੱਥੇ ਵੋਟਿੰਗ ਦੀ ਰਫ਼ਤਾਰ ਫਿਲਹਾਲ ਮੱਠੀ ਦਿਖਾਈ ਦੇ ਰਹੀ ਹੈ। ਇਲਾਕੇ ਵਿੱਚ ਕਰੀਬ ਇੱਕ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉੱਧਰ ਮਜੀਠਾ ਹਲਕੇ ਦੇ ਸੋਹੀਆਂ ਕਲਾਂ ਵਿੱਚ ਅਕਾਲੀ ਤੇ ਕਾਂਗਰਸੀ ਬੂਥ ਲਾਉਣ ਤੋਂ ਆਪਸ ਵਿੱਚ ਭਿੜ ਗਏ ਜਿਸ ਦੌਰਾਨ ਅਕਾਲੀ ਵਰਕਰ ਦਾ ਸਿਰ ਫਟ ਗਿਆ। ਜ਼ਖ਼ਮੀ ਅਕਾਲੀ ਵਰਕਰ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਝਗੜੇ ਤੋਂ ਬਾਅਦ ਸੋਹੀਆਂ ਕਲਾਂ ਵਿੱਚ ਸ਼ਾਂਤੀ ਨਾਲ ਪੋਲਿੰਗ ਜਾਰੀ ਹੈ।