Sangrur By-Election Date: ਸੰਗਰੂਰ ਜ਼ਿਮਨੀ ਚੋਣਾਂ ਦੀ ਤਾਰੀਕ ਦਾ ਐਲਾਨ, 23 ਜੂਨ ਨੂੰ ਵੋਟਿੰਗ ਹੋਵੇਗੀ। ਦੱਸ ਦਈਏ ਕਿ ਜਿਮਣੀ ਚੋਣਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਇਸ ਦੇ ਲਈ ਨੋਮੀਨੇਸ਼ਨ ਦੀ ਤਾਰੀਕ 30 ਮਈ ਹੈ ਜਦੋਂ ਕਿ ਨੋਮੀਨੇਸ਼ਨ ਭਰਨ ਦੀ ਆਖਰੀ ਤਾਰੀਕ 6 ਜੂਨ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋ ਗਈ ਸੀ।


ਨਾਮਜ਼ਦਗੀ 6 ਜੂਨ ਨੂੰ


ਜਾਣਕਾਰੀ ਮੁਤਾਬਕ ਇਸ ਜ਼ਿਮਨੀ ਚੋਣ ਲਈ ਉਮੀਦਵਾਰ 6 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ 9 ਜੂਨ ਨੂੰ ਨਾਮਜ਼ਦਗੀ ਵਾਪਸ ਲਈ ਜਾ ਸਕਦੀ ਹੈ। ਇਸ ਦੇ ਨਾਲ ਹੀ 28 ਜੂਨ ਤੱਕ ਇਹ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਦੱਸ ਦਈਏ ਕਿ ਜਦੋਂ ਲੋਕ ਸਭਾ ਸੀਟ ਕਿਸੇ ਕਾਰਨ ਖਾਲੀ ਹੁੰਦੀ ਹੈ ਤਾਂ ਉੱਥੇ ਛੇ ਮਹੀਨਿਆਂ ਦੇ ਅੰਦਰ ਚੋਣਾਂ ਕਰਵਾਉਣੀਆਂ ਜ਼ਰੂਰੀ ਹੋ ਜਾਂਦੀਆਂ ਹਨ।


ਭਗਵੰਤ ਮਾਨ ਦੀ ਭੈਣ ਹੋਈ ਸਰਗਰਮ


ਇਸ ਦੇ ਨਾਲ ਹੀ ਸੰਗਰੂਰ ਵਿੱਚ ਹੋਣ ਵਾਲੀ ਉਪ ਚੋਣ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਚਿਹਰਾ ਸਾਹਮਣੇ ਆ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਸਿਆਸਤ ਵਿੱਚ ਸਰਗਰਮ ਹੋ ਗਈ ਹੈ। ਇੰਨਾ ਹੀ ਨਹੀਂ ਮਨਪ੍ਰੀਤ ਕੌਰ ਸੰਗਰੂਰ ਤੋਂ ਹੋਣ ਵਾਲੀ ਚੋਣ ਵੀ ਲੜਨ ਲਈ ਤਿਆਰ ਹੈ।


ਮਿਲ ਸਕਦਾ ਹੈ ਟਿਕਟ


ਕਿਆਸ ਲਗਾਏ ਜਾ ਰਹੇ ਹਨ ਕਿ ਸੰਗਰੂਰ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਟਿਕਟ ਦੇ ਸਕਦੀ ਹੈ। ਮਨਪ੍ਰੀਤ ਕੌਰ ਨੇ ਕਿਹਾ ਹੈ ਕਿ ਉਹ ਸਿਆਸਤ ਵਿੱਚ ਸਰਗਰਮ ਹੈ। ਇਸ ਦੇ ਨਾਲ ਹੀ ਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਮਿਲ ਰਹੀ ਹੈ ਅਤੇ ਪਾਰਟੀ ਦਾ ਹਰ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ।


ਭਾਜਪਾ ਸੁਨੀਲ ਜਾਖੜ ਨੂੰ ਦੇ ਸਕਦੀ ਟਿਕਟ


ਸੰਗਰੂਰ ਲੋਕ ਸਭਾ ਸੀਟ ਲਈ ਹਾਈ ਪ੍ਰੋਫਾਈਲ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ। ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਵੀ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋ: ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ: ਮੀਤ ਹੇਅਰ