Presidential Election 2022: ਪੰਜਾਬ ਵਿਧਾਨ ਸਭਾ 'ਚ ਕੱਲ੍ਹ ਸਵੇਰੇ 10 ਵਜੇ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਵੇਗੀ।ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ।ਨਤੀਜਿਆਂ ਦਾ ਐਲਾਨ 21 ਜੁਲਾਈ ਨੂੰ ਹੋਵੇਗਾ ਅਤੇ ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਰਾਸ਼ਟਰਪਤੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।ਇੱਕ ਪਾਸੇ ਐਨਡੀਏ ਵੱਲੋਂ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੈ ਤਾਂ ਦੂਜੇ ਪਾਸੇ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਦਿੱਲੀ ਅਤੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ 2022 ਵਿੱਚ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਈ। ਇਸ ਮੀਟਿੰਗ ਵਿੱਚ ਰਾਸ਼ਟਰਪਤੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਰਾਸ਼ਟਰਪਤੀ ਚੋਣ 'ਚ ਵੋਟਿੰਗ 'ਤੇ ਫੈਸਲਾ ਲੈਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਕਿ ਪਾਰਟੀ ਸਮੂਹਿਕ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ।
ਆਮ ਆਦਮੀ ਪਾਰਟੀ ਦੇ ਇਨ੍ਹਾਂ ਦੋਵਾਂ ਰਾਜਾਂ ਤੋਂ 10 ਰਾਜ ਸਭਾ ਮੈਂਬਰ ਹਨ, ਜਿਨ੍ਹਾਂ ਵਿੱਚ ਦਿੱਲੀ ਤੋਂ ਤਿੰਨ ਅਤੇ ਪੰਜਾਬ ਤੋਂ 7 ਸੰਸਦ ਮੈਂਬਰ ਹਨ। ਨਾਲ ਹੀ, ਪਾਰਟੀ ਦੇ ਪੰਜਾਬ ਵਿੱਚ 92, ਦਿੱਲੀ ਵਿੱਚ 62 ਅਤੇ ਗੋਆ ਵਿੱਚ ਦੋ ਵਿਧਾਇਕ ਹਨ। 'ਆਪ' ਰਾਸ਼ਟਰਪਤੀ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ