ਚੰਡੀਗੜ੍ਹ: ਆਖਰ ਕਾਂਗਰਸੀ ਉਮੀਦਵਾਰਾਂ ਦੀਆਂ ਉਡੀਕਾਂ ਮੁੱਕ ਗਈਆਂ ਹਨ। ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰੀ ਹੋ ਗਈ ਹੈ। ਭਰੋਸੇਯੋਗ ਸੂਤਰਾਂ ਨੇ ਕਿਹਾ ਹੈ ਕਿ ਪਹਿਲੀ ਸੂਚੀ ਅੱਜ ਜਾਰੀ ਹੋ ਜਾਏਗੀ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਪਗ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਮਾਮਲੇ ਵਿੱਚ ਕਾਂਗਰਸ ਪਿੱਛੇ ਚੱਲ ਰਹੀ ਹੈ।


70 ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਕਿਸ-ਕਿਸ ਦੇ ਨਾਂ?


ਕਾਂਗਰਸੀ ਸੂਤਰਾਂ ਮੁਤਾਬਕ ਕੇਂਦਰੀ ਚੋਣ ਕਮੇਟੀ ਨੇ ਕਰੀਬ 70 ਉਮੀਦਵਾਰਾਂ ਦੀ ਸੂਚੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਹਿਲੀ ਸੂਚੀ ਵਿੱਚ ਮੌਜੂਦਾ ਵਜ਼ੀਰਾਂ ਤੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਹਲਕਿਆਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਹੀਂ, ਉਨ੍ਹਾਂ ਹਲਕਿਆਂ ਦੇ ਉਮੀਦਵਾਰਾਂ ਨੂੰ ਪਹਿਲੀ ਸੂਚੀ ਵਿੱਚ ਪਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਕਾਂਗਰਸ ਇਸ ਵਾਰ ਔਰਤਾਂ ਤੇ ਨੌਜਵਾਨਾਂ ਨੂੰ ਖਾਸ ਅਹਿਮੀਅਤ ਦੇ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਕਾਂਗਰਸ 40 ਫੀਸਦੀ ਔਰਤਾਂ ਨੂੰ ਟਿਕਟਾਂ ਦੇ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਚਿਹਰਿਆਂ ਨੂੰ ਅੱਗ ਲਿਆਉਣ ਦੀ ਤਿਆਰੀ ਹੈ।

ਦੱਸ ਦਈਏ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵੱਧ ਟਿਕਟਾਂ ਮਿਲਣਗੀਆਂ। ਸਾਲ 2017 ਦੀਆਂ ਚੋਣਾਂ ਵਿੱਚ ਛੇ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।

ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ। ਇਸ ਸੂਚੀ ਵਿੱਚ ਸ਼ਾਇਦ ਜ਼ਿਆਦਾ ਪੁਰਾਣੇ ਚਿਹਰੇ ਹੀ ਸ਼ਾਮਲ ਹੋਣਗੇ ਕਿਉਂਕਿ ਪਹਿਲੀ ਸੂਚੀ ਵਿੱਚ ਬਗੈਰ ਵਿਵਾਦ ਵਾਲੀਆਂ ਟਿਕਟਾਂ ਹੀ ਐਲਾਨੀਆਂ ਜਾਣਗੀਆਂ।


ਇਸ ਦੀ ਪੁਸ਼ਟੀ ਕਰਦਿਆਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਦੀ ਅੱਜ ਪਹਿਲੀ ਲਿਸਟ ਜਾਰੀ ਹੋ ਸਕਦੀ ਹੈ। 


ਯਾਦ ਰਹੇ ਇਸ ਵਾਰ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਨਜ਼ਰ ਆ ਰਿਹਾ ਹੈ। ਇਸ ਲਈ ਕਾਂਗਰਸ ਦੇ ਉਮੀਦਵਾਰ ਦਾ ਐਲਾਨ ਅਹਿਮ ਮੰਨਿਆ ਜਾ ਰਿਹਾ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904