ਪੜਚੋਲ ਕਰੋ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ।  ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।  ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ।  ਪੁਲਿਸ ਨੂੰ ਆਪਣੀ ਸੁਰੱਖਿਆ ਲਈ ਇਨ੍ਹਾਂ ਲੋਕਾਂ 'ਤੇ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ।

Punjab News: ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਾਸ਼ਿਆ ਵਿਰੁਧ’ ਨੂੰ ਪਿਛਲੇ 10 ਦਿਨਾਂ ਦੌਰਾਨ ਮਿਲੀ ਸਫਲਤਾ ਬਾਰੇ ਚਾਨਣਾ ਪਾਇਆ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਸੋਮਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।  ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਾਮਿਸਾਲ ਸਫ਼ਲਤਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਪੁਲੀਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 988 ਐਫਆਈਆਰ ਦਰਜ ਕਰਕੇ 1360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ  ਅਤੇ 1035 ਕਿਲੋ ਹੈਰੋਇਨ, ਅਫੀਮ ਅਤੇ ਹੋਰ ਸਿੰਥੈਟਿਕ ਡਰੱਗਜ਼ ਜ਼ਬਤ ਕੀਤੇ ਹਨ।  ਕਰੀਬ 6 ਲੱਖ 81 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।  ਇਹ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਲਈ ਕਿੰਨੀ ਗੰਭੀਰ ਹੈ।

ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ।  ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।  ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ।  ਪੁਲਿਸ ਨੂੰ ਆਪਣੀ ਸੁਰੱਖਿਆ ਲਈ ਇਨ੍ਹਾਂ ਲੋਕਾਂ 'ਤੇ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ।

ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24×7 ਕਾਰਵਾਈ ਕੀਤੀ ਜਾ ਰਹੀ ਹੈ।  ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਕੇ ਚਲੇ ਜਾਣ।  ਨਸ਼ੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸੁਰੱਖਿਆ ਦਿੰਦੀਆਂ ਸਨ, ਜਿਸ ਕਾਰਨ ਪੰਜਾਬ ਅੱਜ ਤੱਕ ਨਸ਼ੇ ਦੀ ਮਾਰ ਝੱਲ ਰਿਹਾ ਹੈ।  ਪਿਛਲੀਆਂ ਸਰਕਾਰਾਂ ਦੇ ਉਲਟ 'ਆਪ' ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਵੀ ਸਾਡੇ ਸਾਹਮਣੇ ਹਨ।  ਸਾਡੀ ਸਰਕਾਰ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਸਾਡੀ ਮੁਹਿੰਮ ਸਫਲ ਹੋਵੇਗੀ।

ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਕੈਬਨਿਟ ਕਮੇਟੀ ਦੇ ਚਾਰ ਮੰਤਰੀ ਮੈਂ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸਿੰਘ ਸੌਂਧ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਗਰਾਨੀ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ।  ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਸਾਰੇ ਹਸਪਤਾਲਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਮਰੀਜ਼ਾਂ ਨਾਲ ਮੁਲਾਕਾਤ ਵੀ ਕਰ ਰਹੇ ਹਨ।  ਅਰੋੜਾ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਾ ਖਤਮ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Embed widget