Stubble Burning: ਦੇਸ਼ ਵਿੱਚ ਪਰਾਲੀ ਸਾੜਨ ਦਾ ਮਾਮਲਾ ਗਰਮਾ ਗਿਆ ਹੈ। ਸਿਆਸੀ ਪਾਰਟੀਆਂ ਇੱਕ-ਦੂਜੇ ਉੱਪਰ ਇਲਜ਼ਾਮ ਲਾ ਰਹੀਆਂ ਹਨ। ਇਸ ਸਭ ਵਿਚਾਲੇ ਪੰਜਾਬ ਤੇ ਦਿੱਲੀ ਵਿਚਲੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਪਲਟਵਾਰ ਕਰਦਿਆਂ ਬੀਜੇਪੀ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਬੀਜੇਪੀ ਕਿਸਾਨਾਂ ਨੂੰ ਬਦਨਾਮ ਨਾ ਕਰੇ।
ਅੱਜ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਲੋਕਾਂ ਨੂੰ ਘਰਾਂ ਤੋਂ ਕੰਮ ਕਰਨ, ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਵਾਹਨ ਸਾਂਝੇ ਕਰਨ ਦੀ ਅਪੀਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੋਸਣਾ ਬੰਦ ਕਰੇ, ਕਿਉਂਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਕਾਰਨ ਕਿਸਾਨਾਂ ਨੂੰ ਨਫ਼ਰਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਬੀਜੇਪੀ ਹੁਣ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੀ ਹੈ। ਉਨ੍ਹਾਂ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੋਂ ਬਦਲਾ ਲੈਣ ਦੀ ਭਾਵਨਾ ਛੱਡ ਕੇ ਉਨ੍ਹਾਂ ਦੀ ਸਮੱਸਿਆਵਾਂ ਸਮਝੇ ਤੇ ਸਮਰਥਨ ਕਰੇ। ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਰਾਜਨੀਤੀ ਨਾਲ ਹੱਲ ਨਹੀਂ ਕੀਤਾ ਜਾ ਸਕਦਾ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਯੋਜਨਾ ਨੂੰ ਉੱਤਰ ਪ੍ਰਦੇਸ਼ ਤੇ ਹਰਿਆਣਾ ਵਿੱਚ ਵੀ ਲਾਗੂ ਕਰਨ ਦੀ ਲੋੜ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ