ਪੜਚੋਲ ਕਰੋ

ਅਧੂਰੇ ਵਾਰ ਮੈਮੋਰੀਅਲ ਦਾ ਮੁੱਖ ਮੰਤਰੀ ਕਰਨਗੇ ਉਦਘਾਟਨ

ਅੰਮ੍ਰਿਤਸਰ : (ਰਾਜੀਵ ਸ਼ਰਮਾ) ਅੰਮ੍ਰਿਤਸਰ-ਅਟਾਰੀ ਬਾਈਪਾਸ ਨੇੜੇ ਸਥਾਪਤ ਕੀਤੇ ਗਏ ਦੇਸ਼ ਦੇ ਪਹਿਲੇ "ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ" ਦਾ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਤਵਾਰ ਨੂੰ ਉਦਘਾਟਨ ਕਰਨਗੇ। ਪਾਰ ਖ਼ਾਸ ਗੱਲ ਇਹ ਹੈ ਕਿ ਮੈਮੋਰੀਅਲ ਅਜੇ ਤੱਕ ਪੂਰੀ ਤਰ੍ਹਾਂ ਤਿਆਰ ਨਹੀਂ ਹੈ। ਉਦਘਾਟਨ ਤੋਂ ਠੀਕ ਇੱਕ ਦਿਨ ਪਹਿਲਾਂ "ਏਬੀਪੀ"ਦੀ ਟੀਮ ਜਦੋਂ ਇਸ ਦਾ ਵਾਰ ਮੈਮੋਰੀਅਲ ਦਾ ਦੌਰਾ ਕਰਨ ਲਈ ਪਹੁੰਚੀ ਤਾਂ ਤਸਵੀਰਾਂ ਕੁੱਝ ਹੈਰਾਨ ਕਰ ਦੇਣ ਵਾਲੀਆਂ ਸਨ। ਵਾਰ ਮੈਮੋਰੀਅਲ ਦੀ ਬਾਹਰੀ ਦਿੱਖ ਤਾਂ ਪੂਰੀ ਤਰ੍ਹਾਂ ਤਿਆਰ ਕਰ ਲਈ ਗਈ ਹੈ ਪਰ ਅੰਦਰੂਨੀ ਹਿੱਸਾ ਅਜੇ ਵੀ ਅਧੂਰਾ ਵੀ ਪਿਆ ਹੈ। ਵਾਰ ਮੈਮੋਰੀਅਲ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਹੋਈਆਂ ਵੱਖ-ਵੱਖ ਜੰਗਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੋਧਿਆਂ ਅਤੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।  ਇਮਾਰਤ ਵਿਚ ਹੁਣ ਤੱਕ ਹੋਈਆਂ ਜੰਗਾਂ ਵਿੱਚ ਸ਼ਹੀਦ ਹੋਏ 3500 ਦੇ ਕਰੀਬ ਪੰਜਾਬੀ ਫ਼ੌਜੀਆਂ ਦੇ ਨਾਂਅ ਵੀ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹੀਦਾਂ ਦੇ ਮਾਣ-ਸਤਿਕਾਰ ਤੇ ਅਦਬ ਵਧਾਉਣ ਲਈ ਇੱਥੇ ਏਸ਼ੀਆ ਦੀ ਸਭ ਤੋਂ ਉੱਚੀ (130 ਫੁੱਟੀ ਉੱਚੀ) ਅਤੇ 54 ਟਨ ਭਾਰੀ ਤਲਵਾਰ ਵੀ ਸਥਾਪਤ ਕੀਤੀ ਗਈ ਹੈ। ਕਿਰਪਾਨ ਹੇਠਾਂ ਬਣਾਏ ਗਏ ਥੜ੍ਹੇ ਵਿਚ ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਫ਼ੌਜ ਵਿਚ ਜਾਣ ਲਈ ਪ੍ਰੇਰਿਤ ਕਰਨ ਵਾਲੀਆਂ 8 ਗੈਲਰੀਆਂ ਬਣਾਈਆਂ ਗਈਆਂ ਹਨ, ਜਿਸ ਵਿਚ ਪੰਜਾਬੀਆਂ ਵੱਲੋਂ ਵੱਖ-ਵੱਖ ਜੰਗਾਂ ਵਿਚ ਵਿਖਾਏ ਗਏ ਬਹਾਦਰੀ ਭਰੇ ਕਾਰਨਾਮਿਆਂ ਨੂੰ ਕੰਧਾਂ 'ਤੇ ਪੇਂਟਿੰਗ, ਬੁੱਤ, ਇਲੈਕਟ੍ਰੋਨਿਕ ਸਕਰੀਨ ਰਾਹੀਂ ਦਰਸਾਇਆ ਗਿਆ ਹੈ। ਇਹ ਝਲਕਾਰਾ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਲੜੀਆਂ 4 ਲੜਾਈਆਂ ਤੋਂ ਸ਼ੁਰੂ ਹੋ ਕੇ ਕਾਰਗਿਲ ਤੱਕ ਦਾ ਵਰਣਨ ਪੇਸ਼ ਕਰਦਾ ਹੈ। ਇਸ ਵਿਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਜਬਰ ਤੇ ਜ਼ੁਲਮ ਵਿਰੁੱਧ ਲੜੀਆਂ ਜੰਗਾਂ, ਮਹਾਰਾਜਾ ਰਣਜੀਤ ਸਿੰਘ ਦੇ ਕਾਲ ਦੌਰਾਨ ਹੋਏ ਯੁੱਧ, ਐਂਗਲੋ ਸਿੱਖ ਵਾਰ ਦੀਆਂ 6 ਲੜਾਈਆਂ, ਦੋਵਾਂ ਵਿਸ਼ਵ ਯੁੱਧਾਂ ਵਿਚ ਪੰਜਾਬੀ ਫ਼ੌਜੀਆਂ ਵੱਲੋਂ ਵਿਖਾਏ ਜੌਹਰ, 1947-48 ਵਿਚ ਕਸ਼ਮੀਰ ਵਿਚ ਪਾਕਿਸਤਾਨੀ ਧਾੜਵੀਆਂ ਨਾਲ ਲੜੀ ਲੜਾਈ, 1962, 1965, 1971 ਅਤੇ 1999 ਵਿਚ ਹੋਏ ਕਾਰਗਿਲ ਦੀ ਲੜਾਈ ਨੂੰ ਬਾਖ਼ੂਬੀ ਪੇਸ਼ ਕੀਤਾ ਜਾਵੇਗਾ। ਵਾਰ ਮੈਮੋਰੀਅਲ ਵਿੱਚ ਪਾਕਿਸਤਾਨ ਤੋਂ ਖੋਹੇ ਅਮਰੀਕਾ ਦੇ ਬਣੇ ਸ਼ਰਮਨ ਟੈਂਕ ਅਤੇ 1971 ਦੀ ਜੰਗ ਦੌਰਾਨ ਖੇਮਕਰਨ ਬਾਰਡਰ 'ਤੇ ਤਬਾਹ ਕੀਤੇ ਪਾਕਿਸਤਾਨੀ ਫ਼ੌਜ ਦੇ ਪੈਂਟਨ ਟੈਂਕ ਵੀ ਸਥਾਪਤ ਕੀਤੇ ਗਏ ਹਨ। ਇਨ੍ਹਾਂ ਟੈਂਕਾਂ ਨੂੰ ਤਬਾਹ ਕਰਨ ਲਈ ਭਾਰਤ ਵੱਲੋਂ ਵਰਤਿਆ ਗਿਆ ਸੈਂਚੂਰੀਅਨ ਟੈਂਕ ਵੀ ਇਸ ਯਾਦਗਾਰ ਦੀ ਸ਼ਾਨ ਵਿੱਚ ਵਧਾ ਕਰੇਗਾ| ਇਸ ਦੇ ਨਾਲ-ਨਾਲ 1999 ਦੀ ਕਾਰਗਿਲ ਜੰਗ ਦੌਰਾਨ ਦੁਸ਼ਮਣ ਦੇ ਦੰਦ ਖੱਟੇ ਕਰਨ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਾ ਰੂਸ ਦਾ ਬਣਿਆ ਮਿੱਗ-23 ਜਹਾਜ਼ ਵੀ ਇੱਥੇ ਵੇਖਣ ਨੂੰ ਮਿਲੇਗਾ | ਮੈਮੋਰੀਅਲ ਦੇਖਣ ਆਉਣ ਵਾਲੇ ਸੈਲਾਨੀਆਂ ਨੂੰ ਇੱਥੇ ਫ਼ੋਟੋ ਖਿੱਚਣ ਦੀ ਵੀ ਪੂਰੀ ਖੁੱਲ੍ਹ ਹੈ। ਪਰ ਇਸ ਦੇ ਲਈ ਸੈਲਾਨੀਆਂ ਨੂੰ 130 ਰੁਪਏ ਖ਼ਰਚ ਕਰਨੇ ਹੋਣਗੇ। ਚੋਣਾਂ ਤੋਂ ਪਹਿਲਾਂ ਸਰਕਾਰ ਇਸ ਦਾ ਉਦਘਾਟਨ ਕਰ ਕੇ ਪੰਜਾਬ ਦੇ ਸੈਨਿਕਾਂ ਨੂੰ ਖ਼ੁਸ਼ ਕਰਨਾ ਚਾਹੁੰਦੀ ਹੈ ਇਸ ਕਰ ਕੇ ਅੱਧ ਅਧੂਰੇ ਮੈਮੋਰੀਅਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਮੈਮੋਰੀਅਲ ਦਾ ਨੀਂਹ ਪੱਧਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਫਰਵਰੀ 2014 ਵਿੱਚ ਅੰਮ੍ਰਿਤਸਰ ਵਿੱਚ ਸਾਬਕਾ ਫ਼ੌਜੀਆਂ ਦੀ ਇੱਕ ਵਿਸ਼ਾਲ ਰੈਲੀ ਦੌਰਾਨ ਰੱਖਿਆ ਗਿਆ ਸੀ।

ਟਾਪ ਹੈਡਲਾਈਨ

Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget