Punjab news : ਰਾਜਪਾਲ ਅਤੇ ਮੁੱਖ ਮੰਤਰੀ ਦੀ ਸ਼ਬਦੀ ਜੰਗ ਸਿਰਫ ਸਮਾਂ ਖਰਾਬ ਕਰਨ ਦੀ ਚਾਲ : ਪੰਜਾਬ ਕਾਂਗਰਸ ਪ੍ਰਧਾਨ
congress ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਵਰਕਰਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਸੂਬੇ ਦੇ ਹੜ੍ਹ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ
Punjab News : ਫਿਰੋਜ਼ਪੁਰ, 28 ਅਗਸਤ, 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਵਰਕਰਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਸੂਬੇ ਦੇ ਹੜ੍ਹ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।
ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਜਨਤਕ ਸ਼ਿਕਾਇਤਾਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਅਤੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਵਿੱਚ ਇਸਦੀ ਢਿੱਲ-ਮੱਠ ਦੀ ਨਿੰਦਾ ਕਰਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿੱਚ ਤਬਾਹੀ ਨੂੰ ਹੋਰ ਵਧਾ ਦਿੱਤਾ ਅਤੇ ਭੋਲੇ-ਭਾਲੇ ਲੋਕਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਈ।
ਕਾਂਗਰਸ ਦੇ ਸੂਬਾ ਪ੍ਰਧਾਨ ਨੇ ਸਰਕਾਰ ਦੀ ਲਾਪਰਵਾਹੀ ਅਤੇ ਕੁਪ੍ਰਬੰਧਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਆਫ਼ਤ ਨਾਲ ਨਜਿੱਠਣ ਲਈ ਦਾਇਰ ਕੀਤੀ ਅਤੇ ਹੁਣ ਉਹ ਜਾਣਬੁੱਝ ਕੇ ਉਨ੍ਹਾਂ ਲੋਕਾਂ ਨੂੰ ਮੁਆਵਜ਼ਾ ਦੇਣ ਵਿੱਚ ਦੇਰੀ ਕਰ ਰਹੀ ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਆਪਣਾ ਘਰ ਅਤੇ ਕੀਮਤੀ ਸਮਾਨ ਗੁਆ ਦਿੱਤਾ ਹੈ। ਸਾਡਾ ਵਿਰੋਧ ਨਹੀਂ ਰੁਕੇਗਾ, ਇਹ ਸਿਰਫ ਅਸੰਵੇਦਨਸ਼ੀਲ ਸਰਕਾਰ ਨੂੰ ਉਸਦੀ ਗੂੜ੍ਹੀ ਨੀਂਦ ਤੋਂ ਜਗਾਉਣ ਅਤੇ ਪੰਜਾਬ ਦੇ ਲੋਕਾਂ ਦੇ ਜੀਵਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਮਜਬੂਰ ਕਰੇਗਾ। ਵੜਿੰਗ ਨੇ ਕਿਹਾ ਕਿ ਕਾਂਗਰਸ ਸੂਬੇ ਦੇ ਲੋਕਾਂ ਦੇ ਨਾਲ ਹੈ ਅਤੇ ਉਹ ਉਨ੍ਹਾਂ ਲਈ ਲੜਦੀ ਰਹੇਗੀ।
ਵਿਸ਼ਾਲ ਇਕੱਠ ਵਿੱਚ ਹਾਜ਼ਰ ਸਮੂਹ ਹਾਜ਼ਰੀਨ ਦਾ ਮਨੋਬਲ ਵਧਾਉਂਦੇ ਹੋਏ ਵੜਿੰਗ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਖ਼ਿਲਾਫ਼ ਲੋਕਾਂ ਦੇ ਰੋਹ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਕਰਤੂਤਾਂ ਅਤੇ ਕੁਸ਼ਾਸਨ ਨੇ ‘ਬਦਲਾਅ’ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕ ਫੋਕੀ ਮਸ਼ਹੂਰੀਆਂ ਵਾਲੀ ਸਰਕਾਰ ਨੂੰ ਇਸ ਦੇ ਝੂਠੇ ਵਾਅਦਿਆਂ ਲਈ ਜ਼ਰੂਰ ਸਬਕ ਸਿਖਾਉਣਗੇ।
'ਆਪ' ਸਰਕਾਰ ਦੀ ਅਣਗਹਿਲੀ ਲਈ ਅਤੇ ਲੋਕਾਂ ਨੂੰ ਇਕੱਲਿਆਂ ਦਰਪੇਸ਼ ਸੰਕਟ ਦੀ ਸਥਿਤੀ ਨੂੰ ਨਜ਼ਰਅੰਦਾਜ਼ ਕਰਨ ਲਈ ਆਲੋਚਨਾ ਕਰਦਿਆਂ ਪੰਜਾਬ ਪ੍ਰਧਾਨ ਨੇ ਕਿਹਾ ਕਿ 'ਆਪ' ਨਾ ਸਿਰਫ਼ ਆਪਣੇ ਚੋਣ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ, ਸਗੋਂ ਇਹ ਪ੍ਰਚਾਰ 'ਬਦਲਾਅ' ਨੂੰ ਪੇਸ਼ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਵੀ ਨਾਕਾਮ ਰਹੀ ਹੈ। ਰਾਜ ਵਿੱਚ 'ਆਪ' ਦੇ ਡੇਢ ਸਾਲ ਦੇ ਕੁਸ਼ਾਸਨ ਨੇ ਉਨ੍ਹਾਂ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਭਾਵੇਂ ਨਸ਼ਾਖੋਰੀ ਹੋਵੇ, ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਹੋਵੇ, ਅਮਨ-ਕਾਨੂੰਨ ਦੀ ਸਥਿਤੀ ਹੋਵੇ, ਸਿਹਤ ਸਹੂਲਤਾਂ, ਸਿੱਖਿਆ ਪ੍ਰਣਾਲੀ ਜਾਂ ਹੋਰ ਮੁੱਦੇ ਜਾਂ ਜਨਤਕ ਸਹੂਲਤਾਂ, ਸਭ ਕੁਝ 'ਆਪ' ਸਰਕਾਰ ਦੌਰਾਨ ਵਿਗੜ ਗਿਆ ਹੈ। ਪੰਜਾਬ ਨੂੰ ਕਾਲੇ ਦਿਨਾਂ ਦੇ ਸਦਮੇ 'ਚੋਂ ਉਭਰਨ 'ਚ ਕਾਫੀ ਸਮਾਂ ਲੱਗ ਗਿਆ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਨੂੰ ਮੁੜ ਬੇਚੈਨੀ ਦੇ ਦਿਨਾਂ 'ਚ ਧੱਕਣ 'ਤੇ ਤੁਲੀ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਦੇ ਦੋਹਰੇ ਮਾਪਦੰਡਾਂ 'ਤੇ ਵਰ੍ਹਦਿਆਂ ਵੜਿੰਗ ਨੇ ਕਿਹਾ ਕਿ ਮਾਨ ਨੇ ਸੂਬੇ ਦੀ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਭਲਾਈ ਲਈ 'ਪਹਿਲਾਂ ਮੁਆਵਜ਼ਾ ਤੇ ਗਿਰਦਾਵਰੀ ਬਾਅਦ 'ਚ' ਰਣਨੀਤੀ ਦੀ ਵਕਾਲਤ ਕੀਤੀ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਉਹ ਖੁਦ ਹੀ ਹੁਣ ਗਿਰਦਾਵਰੀ ਵਿੱਚ ਸਮਾਂ ਖਰਾਬ ਕਰ ਰਹੇ ਹਨ। ਮਾਨ ਨੇ ਗੜੇਮਾਰੀ ਕਾਰਨ ਨੁਕਸਾਨੇ ਗਏ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਮੁੱਖ ਮੰਤਰੀ ਨੂੰ 'ਬਦਲਾਅ' ਦੇ ਨਾਂ 'ਤੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਫੰਡ ਜਾਰੀ ਕਰਨ ਦੇ ਆਦੇਸ਼ ਦੇਣੇ ਚਾਹੀਦੇ ਹਨ, ਖਾਸ ਕਰਕੇ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੁਬਾਰਾ ਸ਼ੁਰੂ ਕਰਨੀ ਹੈ।
ਸੂਬਾ ਪ੍ਰਧਾਨ ਨੇ ਕਿਹਾ ਕਿ ਅਸੀਂ ਆਪਣੇ ਲੋਕਾਂ ਦੇ ਹੱਕਾਂ ਲਈ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਰਹੇ ਹਾਂ ਅਤੇ ਅਸੀਂ ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਨਹੀਂ ਦਿੰਦੇ, ਉਨ੍ਹਾਂ ਕਿਹਾ ਕਿ ਪਾਰਟੀ 'ਆਪ' ਦੇ ਜ਼ੁਲਮਾਂ ਨੂੰ ਬੇਨਕਾਬ ਕਰਦੀ ਰਹੇਗੀ।
ਕਾਂਗਰਸ ਪਾਰਟੀ ਨੇ ਕਿਸਾਨਾਂ ਲਈ ਘੱਟੋ-ਘੱਟ 50000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ, ਜ਼ਖਮੀਆਂ ਨੂੰ 5-5 ਲੱਖ ਅਤੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ। ਵੜਿੰਗ ਨੇ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨ੍ਹਾਂ ਦੁਕਾਨਦਾਰਾਂ ਲਈ 2 ਲੱਖ ਰੁਪਏ, ਮਾਲਕਾਂ ਲਈ 50,000 ਰੁਪਏ, ਜਿਨ੍ਹਾਂ ਦੇ ਦੁਧਾਰੂ ਪਸ਼ੂ ਕੁਦਰਤੀ ਆਫ਼ਤ ਵਿੱਚ ਮਰ ਗਏ ਹਨ।