ਪੜਚੋਲ ਕਰੋ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 1980 ਤੇ 1990 ਦੇ ਦਹਾਕੇ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਅਰਾਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 7ਵੇਂ ਹਫ਼ਤੇ ਵਿੱਚ ਦਾਖਲ ਹੋਣ ਨਾਲ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਦੌਰਾਨ ਅਜਿਹੇ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨਾਲ ਭਗੌੜਿਆਂ ਦੀਆਂ ਹਫ਼ਤਾਵਾਰੀ ਗ੍ਰਿਫ਼ਤਾਰੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ 5 ਜੁਲਾਈ, 2022 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਕੁੱਲ 186 ਭਗੌੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਨਡੀਪੀਐਸ ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚ ਰਹੇ ਸਨ।

ਉਨ੍ਹਾਂ ਉਦਾਹਰਣਾਂ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਵਾਸੀ ਕੋਟਲਾ ਹੁਸ਼ਿਆਰਪੁਰ, ਜਿਸ ਨੂੰ ਨਵੰਬਰ 1985 ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ, 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਤੇ 1989 ਵਿੱਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ, ਹਰਿਆਣਾ ਨੂੰ ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ, 1990 ਦੇ ਦਹਾਕੇ ਤੋਂ ਫਰਾਰ ਘੱਟੋ-ਘੱਟ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਿਆਂ ਬਾਰੇ ਹਫਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 251 ਐਫਆਈਆਰਜ਼, ਜਿਨ੍ਹਾਂ ਵਿੱਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ ਦਰਜ ਕਰਕੇ 335 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਅਰਾਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਸੀ.ਪੀਜ਼./ਐਸ.ਐਸ.ਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਨ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget