ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।



ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮੰਡੀ ਵਿਚ ਅਲਾਟ ਹੋਏ ਝੋਨੇ ਨੂੰ ਚੁੱਕ ਕੇ ਆਪਣੀ ਚੌਲ ਮਿੱਲ ਵਿਚ ਮਿਲਿੰਗ ਲਈ ਲਿਜਾਣ ਖਾਤਰ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।



ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ







ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ