ਵੜਿੰਗ ਨੇ ਆਮ ਆਦਮੀ ਪਾਰਟੀ ਦੇ 'ਵੋਟ ਆਫ ਲੋਅ ਕਾਨਫੀਡੈਂਸ' ਨੂੰ ਹਾਸੋਹੀਣਾ ਦੱਸਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 22 ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟ ਆਫ ਕਾਨਫੀਡੈਂਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸਵਾਲ ਉਠਾਏ ਹਨ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 22 ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟ ਆਫ ਕਾਨਫੀਡੈਂਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸਵਾਲ ਉਠਾਏ ਹਨ, ਜਦਕਿ ਕਿਸੇ ਨੇ ਵੀ ਇਨ੍ਹਾਂ ਵੱਲੋਂ ਵਿਧਾਇਕਾਂ ਦੇ ਬਹੁਮਤ ਆਂਕੜਾ ਖੋਹੁਣ ਬਾਰੇ ਚੁਣੌਤੀ ਨਹੀਂ ਦਿੱਤੀ ਗਈ ਸੀ ।
ਇੱਥੇ ਜਾਰੀ ਇੱਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਤੁਸੀਂ ‘ਕੌਨਫੀਡੈਂਸ ਸ਼ੋਅ'’ ਦਾ ਡਰਾਮਾ ਰਚ ਕੇ ਲੋਕਾਂ ਦਾ ਭਰੋਸਾ ਨਹੀਂ ਜਿੱਤ ਸਕਦੇ, ਜੋ ਤੁਸੀਂ ਆਪਣੀਆਂ ਕਰਤੂਤਾਂ ਕਾਰਨ ਪਹਿਲਾਂ ਹੀ ਗੁਆ ਚੁੱਕੇ ਹੋ। ਇਹ ਵੋਟ ਆਫ ਕੌਨਫੀਡੈਂਸ ਨਹੀਂ , ਵੋਟ ਆਫ ਲੋ ਕੌਂਫੀਡੈਂਸ ਹੈ।
ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਸਰਕਾਰ ਵੱਲੋਂ ਵੋਟ ਆਫ ਕੌਨਫੀਡੈਂਸ ਉਦੋਂ ਲਿਆਇਆ ਜਾਂਦਾ ਹੈ, ਜਦੋਂ ਵਿਰੋਧੀ ਧਿਰ ਵੱਲੋਂ ਇਹ ਸਵਾਲ ਕੀਤਾ ਜਾਂਦਾ ਹੈ ਕਿ ਇਸ ਨੇ ਸਦਨ ਦਾ ਭਰੋਸਾ ਗੁਆ ਦਿੱਤਾ ਹੈ। ਪਰ ਇਸ ਮਾਮਲੇ ਵਿੱਚ ਸਰਕਾਰ ਖ਼ੁਦ ਹੀ ਵੋਟ ਆਫ ਕੌਨਫੀਡੈਂਸ ਲਿਆ ਰਹੀ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਹ ਖ਼ੁਦ ਹੀ ਭਰੋਸਾ ਗੁਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਵੋਟ ਆਫ ਲੋ ਕੌਨਫੀਡੈਂਸ ਹੈ, ਕਿਉਂਕਿ ਸਰਕਾਰ ਆਪਣੇ ਅਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ, ਜਿਸਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਦਿੱਲੀ ਅਤੇ ਪੰਜਾਬ ਵਿਚ ਹੋਏ ਆਬਕਾਰੀ ਘੁਟਾਲਿਆਂ ਦੀ ਜਾਂਚ, ਬੀ.ਐਮ.ਡਬਲਯੂ ਵਿੱਚ ਨਿਵੇਸ਼ ਚੋਂ ਲਏ ਕੀਤੇ ਗਏ ਝੂਠੇ ਵਾਅਦਿਆਂ ਕਾਰਨ ਬੇਇੱਜ਼ਤੀ ਅਤੇ ਹੋਰ ਸ਼ਾਮਲ ਹਨ।
ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਪਹਿਲਾਂ ਹੀ ਨਿਸ਼ਚਿਤ ਹੈ ਕਿ ਵਿਧਾਨ ਸਭਾ 'ਚ ਗਿਣਤੀ ਵਧਣ ਕਾਰਨ ਉਹ ਭਰੋਸੇ ਦਾ ਵੋਟ ਜਿੱਤੇਗੀ। ਪਰ ਤੁਸੀਂ ਲੋਕਾਂ ਦਾ ਭਰੋਸਾ ਕਿਵੇਂ ਜਿੱਤ ਸਕਦੇ ਹੋ, ਜੋ ਤੁਸੀਂ ਪਹਿਲਾਂ ਹੀ ਗੁਆ ਚੁੱਕੇ ਹੋ? ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਾਸਤੇ ਇਹ ਅੰਕੜੇ ਪੂਰੇ ਨਹੀਂ ਹਨ, ਜਿਨ੍ਹਾਂ ਤੁਸੀਂ ਬੁਰੀ ਤਰ੍ਹਾਂ ਤੋੜ ਚੁੱਕੇ ਹੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।