Waris Punjab De: 1 ਮਹੀਨੇ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਪਹੁੰਚੀ ਕਿਰਨਦੀਪ ਕੌਰ, ਪਿਛਲੀ ਮੁਲਾਕਾਤ 'ਚ ਕੀਤਾ ਸੀ ਭੁੱਖ ਹੜਤਾਲ ਦਾ ਦਾਅਵਾ
Amritpal Singh News: ਕਿਰਨਦੀਪ ਕੌਰ ਅੱਜ ਮੁੜ ਆਪਣੇ ਪਤੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ। ਇਸ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸਦੇ 9 ਸਾਥੀ ਕੈਦ ਹਨ।
Punjab News: ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਦੇ ਹੋਰ ਸਾਥੀ ਵੀ ਇਸ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵੀਰਵਾਰ ਨੂੰ ਆਪਣੇ ਪਤੀ ਨੂੰ ਮਿਲਣ ਡਿਬਰੂਗੜ੍ਹ ਜੇਲ ਪਹੁੰਚੀ। ਅੰਮ੍ਰਿਤਪਾਲ ਦੇ ਨਾਲ ਦਲਜੀਤ ਕਲਸੀ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ।
ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਸੀ ਦਾਅਵਾ
ਅਜੇ ਕੁਝ ਦਿਨ ਪਹਿਲਾਂ ਜਦੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਆਈ ਸੀ, ਜਿਸ ਤੋਂ ਬਾਅਦ ਉਸ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਅਤੇ ਉਹ ਭੁੱਖ ਹੜਤਾਲ ’ਤੇ ਬੈਠੇ ਹਨ। ਜਿਸ ਦਾ ਕਾਰਨ ਉਸ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਫ਼ੋਨ 'ਤੇ ਗੱਲ ਨਹੀਂ ਕਰਨ ਦਿੱਤੀ। ਦੂਜੇ ਪਾਸੇ ਕਿਰਨਦੀਪ ਕੌਰ ਵੱਲੋਂ ਇਹ ਵੀ ਕਿਹਾ ਗਿਆ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵੱਲੋਂ ਉਨ੍ਹਾਂ ਦੇ ਖਾਣੇ ਵਿੱਚ ਤੰਬਾਕੂ ਪਾਇਆ ਗਿਆ ਸੀ। ਸਿੱਖ ਕੈਦੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਥੇ ਜੇਲ੍ਹ ਵਿੱਚ ਕੋਈ ਵੀ ਪੰਜਾਬੀ ਨਹੀਂ ਸਮਝਦਾ।
ਜੇਲ੍ਹ ਪ੍ਰਸ਼ਾਸਨ ਨੇ ਦੱਸੀ ਸੀ ਸੱਚਾਈ
ਕਿਰਨਦੀਪ ਕੌਰ ਦੇ ਇਸ ਦਾਅਵੇ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਸਬੰਧੀ ਪ੍ਰਤੀਕਿਰਿਆ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਨਾਲ ਕੋਈ ਵੀ ਭੁੱਖ ਹੜਤਾਲ ’ਤੇ ਨਹੀਂ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਨੇ ਆਪਣੇ ਇੱਕ ਸਾਥੀ ਨੂੰ ਛੁਡਵਾਉਣ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਅਜਨਾਲਾ ਵਿੱਚ ਹਮਲਾ ਕਰ ਦਿੱਤਾ ਸੀ। ਇਸ ਹਮਲੇ 'ਚ ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਮਾਮਲੇ ਸਬੰਧੀ ਜਦੋਂ ਪੁਲਿਸ 18 ਮਾਰਚ ਨੂੰ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਅੰਮ੍ਰਿਤਪਾਲ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਨੇ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਹੋਈ ਸੀ। ਅੰਮ੍ਰਿਤਪਾਲ ਨੂੰ 36 ਦਿਨਾਂ ਬਾਅਦ ਗ੍ਰਿਫਤਾਰ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।