Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਾਂਚ ਏਜੰਸੀਆਂ ਸਾਹਮਣੇ ਫੰਡਿੰਗ ਦੇ ਸ੍ਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਦੁਹਰਾਇਆ ਹੈ ਕਿ ਉਹ ਨਸ਼ਿਆਂ ਖਿਲਾਫ ਜੰਗ ਜਾਰੀ ਰੱਖਣਾ ਚਾਹੁੰਦਾ ਹੈ। ਇਸ ਦੌਰਾਨ ਉਹ ਅਪਰਾਧ ਦੀ ਸੀਮਾ ਨੂੰ ਪਾਰ ਨਹੀ ਕਰੇਗਾ।



ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਜਾਂਚ ਏਜੰਸੀਆਂ ਉਸ ਤੋਂ ਲਗਾਤਾਰ ਪੁੱਛਗਿੱਛ ਕਰਨ 'ਚ ਲੱਗੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਅਜੇ ਤੱਕ ਅੰਮ੍ਰਿਤਪਾਲ ਕੋਲੋਂ ਕੋਈ ਵੱਡਾ ਖੁਲਾਸਾ ਨਹੀਂ ਹੋਇਆ ਹੈ। ਅੰਮ੍ਰਿਤਪਾਲ ਨੇ ਆਪਣੇ ਫੰਡਿੰਗ ਦੇ ਸਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।


ਇਹ ਵੀ ਪੜ੍ਹੋ : ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ Hack, ਅਦਾਕਾਰ ਨੇ ਸਾਂਝੀ ਕੀਤੀ ਇਹ ਪੋਸਟ

ਦੂਜੇ ਪਾਸੇ ਇਹ ਵੀ ਸੂਚਨਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਕਿਹਾ ਹੈ ਕਿ ਉਸ ਨੂੰ ਰਿਹਾਅ ਕੀਤਾ ਜਾਵੇ ਤੇ ਉਹ ਅਪਰਾਧ ਦੀ ਰੇਖਾ ਨੂੰ ਕਦੇ ਵੀ ਪਾਰ ਨਹੀਂ ਕਰੇਗਾ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੇ ਪੁਲਿਸ ਨੂੰ ਪੇਸ਼ਕਸ਼ ਕੀਤੀ ਹੈ ਕਿ ਉਹ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਲੜਨ ਵਿੱਚ ਮਦਦ ਕਰ ਸਕਦਾ ਹੈ।

ਅੰਮ੍ਰਿਤਪਾਲ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਉਹ ਫਿਰ ਤੋਂ ਨਸ਼ਿਆਂ ਵਿਰੁੱਧ ਆਪਣਾ ਕੰਮ ਸ਼ੁਰੂ ਕਰ ਦੇਵੇਗਾ। ਉਹ ਅਪਰਾਧ ਦੀ ਰੇਖਾ ਨੂੰ ਪਾਰ ਨਹੀਂ ਕਰੇਗਾ ਕਿਉਂਕਿ ਉਹ ਇਸ ਲੜਾਈ ਨੂੰ ਲੰਬੇ ਸਮੇਂ ਤੱਕ ਲੜਨਾ ਚਾਹੁੰਦਾ ਹੈ। ਨਿਊਜ਼ 18 ਦੀ ਇੱਕ ਰਿਪੋਰਟ ਮੁਤਾਬਕ, ਸੁਰੱਖਿਆ ਏਜੰਸੀਆਂ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਮੁੜ ਸ਼ਾਂਤਮਈ ਅੰਦੋਲਨ ਸ਼ੁਰੂ ਕਰਕੇ ਲੋਕਾਂ ਦਾ ਸਮਰਥਨ ਇਕੱਠਾ ਕਰ ਸਕਦਾ ਹੈ ਜੋ ਬਾਅਦ ਵਿੱਚ ਖਤਰਨਾਕ ਸਾਬਤ ਹੋ ਸਕਦਾ ਹੈ।


 



ਦੱਸ ਦੇਈਏ ਕਿ ਅੰਮ੍ਰਿਤਪਾਲ ਤੇ ਉਸ ਦੇ 9 ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਨੂੰ 23 ਅਪ੍ਰੈਲ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਵਿਦੇਸ਼ਾਂ ਵਿੱਚ ਸਿੱਖ ਵੱਖਵਾਦੀਆਂ ਤੇ ਪਾਕਿਸਤਾਨੀ ਖੁਫੀਆ ਏਜੰਸੀਆਂ ਨੇ ਅੰਮ੍ਰਿਤਪਾਲ ਨੂੰ ਪੰਜਾਬ ਵਿੱਚ ਅੱਤਵਾਦ ਫੈਲਾਉਣ ਲਈ ਭਾਰਤ ਭੇਜਿਆ ਸੀ।