Weather Report: ਮੌਸਮ ਵਿਭਾਗ ਵੱਲੋਂ ਤੇਜ਼ ਬਾਰਸ਼ ਦਾ ਅਲਰਟ, 20 ਜੂਨ ਮਗਰੋਂ ਕਦੇ ਵੀ ਦਸਤਕ ਦੇ ਸਕਦਾ ਮਾਨਸੂਨ
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਇੱਕ-ਦੋ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ।
Weather Report: ਹਿਮਾਲਿਆ 'ਚ ਬਣਿਆ ਵੈਸਟਰਨ ਡਿਸਟਰਬੈਂਸ ਹੁਣ ਕਮਜ਼ੋਰ ਪੈ ਗਿਆ ਹੈ। ਉਥੇ ਹੀ ਚੱਕਰਵਾਤੀ ਤੂਫਾਨ ਬਿਪਰਜੋਏ ਵੀ ਹੌਲੀ-ਹੌਲੀ ਮੱਠਾ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਇੱਕ-ਦੋ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 21 ਜੂਨ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਦੋ ਦਿਨਾਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 3 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।
ਵਿਭਾਗ ਮੁਤਾਬਕ ਦੋ ਦਿਨਾਂ ਬਾਅਦ ਪੰਜਾਬ ਵਿੱਚ ਤਾਪਮਾਨ 3 ਡਿਗਰੀ ਤੱਕ ਵਧ ਸਕਦਾ ਹੈ। ਹਿਮਾਚਲ 'ਚ 20 ਜੂਨ ਤੋਂ ਬਾਅਦ ਕਦੇ ਵੀ ਮਾਨਸੂਨ ਦਸਤਕ ਦੇ ਸਕਦਾ ਹੈ। ਪਿਛਲੇ ਸਾਲ ਮਾਨਸੂਨ 29 ਜੂਨ ਨੂੰ ਹਿਮਾਚਲ ਵਿੱਚ ਪਹੁੰਚਿਆ ਸੀ। ਇਸ ਦੇ ਨਾਲ ਹੀ ਹਿਮਾਚਲ 'ਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਵਿੱਚ 25 ਜੂਨ ਤੋਂ ਬੰਗਾਲ ਦੀ ਖਾੜੀ ਤੋਂ ਨਮੀ ਵਾਲੀਆਂ ਹਵਾਵਾਂ ਚੱਲਣਗੀਆਂ। ਇਸ ਕਾਰਨ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਐਚਏਯੂ ਹਿਸਾਰ ਦੇ ਮੌਸਮ ਵਿਭਾਗ ਦੇ ਪ੍ਰਧਾਨ ਡਾ. ਮਦਨ ਖਿਚੜ ਅਨੁਸਾਰ 25 ਜੂਨ ਦੇ ਆਸਪਾਸ ਪ੍ਰੀ-ਮਾਨਸੂਨ ਦੀ ਸੰਭਾਵਨਾ ਰਹੇਗੀ।
ਅਰਬ ਸਾਗਰ ਤੋਂ ਨਿਕਲਿਆ ਚੱਕਰਵਾਤੀ ਤੂਫਾਨ ਬਿਪਰਜੋਏ ਗੁਜਰਾਤ ਤੋਂ ਬਾਅਦ ਰਾਜਸਥਾਨ 'ਤੇ ਛਾਇਆ ਹੋਇਆ ਹੈ। ਇਸ ਕਾਰਨ ਸ਼ਨੀਵਾਰ ਸਵੇਰ ਤੋਂ ਹੀ ਬਾੜਮੇਰ, ਮਾਊਂਟ ਆਬੂ, ਸਿਰੋਹੀ, ਉਦੈਪੁਰ, ਜਾਲੌਰ, ਜੋਧਪੁਰ ਤੇ ਨਾਗੌਰ 'ਚ ਭਾਰੀ ਬਾਰਸ਼ ਜਾਰੀ ਹੈ। 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਬਾੜਮੇਰ ਦੇ ਚੌਹਾਤਾਨ ਤੇ ਮਾਊਂਟ ਆਬੂ ਵਿੱਚ 24 ਘੰਟਿਆਂ ਵਿੱਚ ਰਿਕਾਰਡ 8.4 ਇੰਚ ਮੀਂਹ ਪਿਆ। 5000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: Amit Shah in Punjab: ਅਮਿਤ ਸ਼ਾਹ ਦੀਆਂ ਪੰਜਾਬ ਤੇ ਹਰਿਆਣਾ 'ਚ ਰੈਲੀਆਂ ਕਰਕੇ ਸੁਰੱਖਿਆ ਏਜੰਸੀਆਂ ਅਲਰਟ, ਵਿਰੋਧ ਦਾ ਖਦਸ਼ਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।