Punjab News: ਪੰਜਾਬ 'ਚ ਭਲਕੇ ਯਾਨੀ ਸੋਮਵਾਰ ਨੂੰ ਰੈਵੀਨਿਊ ਅਫ਼ਸਰ ਯੂਨੀਅਨ ਦੇ ਅਧਿਕਾਰੀ ਪੰਜਾਬ ਵਿਜੀਲੈਂਸ ਖ਼ਿਲਾਫ਼ ਮੰਤਰੀ ਨੂੰ ਮਿਲਣਗੇ। ਜੇ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਉਹ 18 ਦਸੰਬਰ ਦਿਨ ਬੁੱਧਵਾਰ ਨੂੰ ਪੂਰੇ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਰਜਿਸਟਰੀ ਨਹੀਂ ਹੋਣ ਦੇਣਗੇ। ਇਹ ਰੋਸ ਧਰਨਾ ਯੂਨੀਅਨ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੇ ਸਮਰਥਨ ਵਿੱਚ ਕੱਢਿਆ ਜਾਵੇਗਾ, ਜਿਸ ਨੂੰ ਪੰਜਾਬ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾਂ ਬਰਨਾਲਾ ਦੇ ਤਪਾ ਮੰਡੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਮਾਲ ਅਧਿਕਾਰੀਆਂ ਨੇ 28 ਤੇ 29 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ ਪਰ ਇਸ ਵਾਰ ਮਾਲ ਅਧਿਕਾਰੀਆਂ ਨੇ ਮਨ ਬਣਾ ਲਿਆ ਹੈ ਕਿ ਜੇ ਦੋ ਦਿਨਾਂ ਅੰਦਰ ਸੁਖਚਰਨ ਚੰਨੀ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰਜਿਸਟਰੀ ਬੰਦ ਕਰ ਦਿੱਤੀ ਜਾਵੇਗੀ।
ਕੀ ਹੈ ਪੂਰਾ ਮਾਮਲਾ ?
ਗੌਰਤਲਬ ਹੈ ਕਿ ਬੀਤੇ ਦਿਨ ਵਿਜੀਲੈਂਸ ਬਿਊਰੋ ਨੇ ਤਪਾ ਦੇ ਤਹਿਸੀਲਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਡੀਐੱਸਪੀ ਲਵਪ੍ਰੀਤ ਸਿੰਘ ਨੇ ਅਨੁਸਾਰ ਸ਼ਿਕਾਇਤਕਰਤਾ ਅਮਰੀਕ ਸਿੰਘ ਟੱਲੇਵਾਲ ਦੀ ਸ਼ਿਕਾਇਤ ਦੇ ਆਧਾਰ ’ਤੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਤਹਿਸੀਲ ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਅਮਰੀਕ ਸਿੰਘ ਵਾਸੀ ਟੱਲੇਵਾਲ ਤੋਂ 2 ਕਨਾਲ 4 ਮਰਲੇ ਦੀ ਰਜਿਸਟਰੀ ਕਰਵਾਉਣ ਲਈ ਤਹਿਸੀਲਦਾਰ ਨੇ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਉਪਰੰਤ ਕਾਰਵਾਈ ਕੀਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :