Farmers Protest: ਸ਼ੰਭੂ ਬਾਰਡਰ 'ਤੇ ਪੰਜਾਬ ਦੀ ਹੱਦ ਅੰਦਰ ਕਿਸਾਨਾਂ ਉਪਰ ਡ੍ਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਤੋਂ ਪੰਜਾਬ ਸਰਕਾਰ ਖਫਾ ਹੈ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਦੀ ਸਰਹੱਦ ਵਿੱਚ ਡ੍ਰੋਨਾਂ ਦੇ ਦਾਖ਼ਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਅੰਬਾਲਾ ਦੇ ਡੀਸੀ ਤੇ ਐਸਪੀ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਪੰਜਾਬੀ ਸਰਹੱਦ ਵਿੱਚ ਡ੍ਰੋਨ ਨਾ ਉਡਾਏ ਜਾਣ।


ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਡੀਸੀ ਸ਼ੌਕਤ ਅਹਿਮਦ ਪਰੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਤਰਾਜ਼ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ 'ਤੇ ਡ੍ਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰ ਦਿੱਤੇ ਹਨ।


ਦੱਸ ਦਈਏ ਕਿ ਮੰਗਲਵਾਰ ਨੂੰ ਜਦੋਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਤਾਂ ਸਰਹੱਦ 'ਤੇ ਹਰਿਆਣਾ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਉਸੇ ਸਮੇਂ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਕਿਸਾਨਾਂ 'ਤੇ ਡ੍ਰੋਨ ਤੋਂ ਅੱਥਰੂ ਗੈਸ ਦੇ ਗੋਲੇ ਸੁੱਟੇ। ਹਾਲਾਂਕਿ, ਹਰਿਆਣਾ ਪੁਲਿਸ ਨੇ ਕਿਹਾ ਕਿ ਜਦੋਂ ਜਵਾਨਾਂ 'ਤੇ ਪਥਰਾਅ ਕੀਤਾ ਗਿਆ ਤਾਂ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ।


ਯਾਦ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਕਰਜ਼ਾ ਮੁਆਫੀ 'ਤੇ ਕਾਨੂੰਨ ਸਮੇਤ ਆਪਣੀਆਂ ਮੰਗਾਂ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਹਾਲਾਂਕਿ ਕਿਸਾਨ ਅਜੇ ਵੀ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਇਸ ਦੌਰਾਨ 100 ਤੋਂ ਵੱਧ ਕਿਸਾਨ ਜ਼ਖ਼ਮੀ ਵੀ ਹੋਏ ਹਨ।


ਇਹ ਵੀ ਪੜ੍ਹੋ: RRB Recruitment 2024: ਰੇਲਵੇ 'ਚ ਬੰਪਰ ਭਰਤੀ, 9 ਹਜ਼ਾਰ Vacancies; ਤਨਖਾਹ ਤੋਂ ਲੈ ਕੇ ਜਾਣੋ ਪੂਰਾ ਵੇਰਵਾ


ਉਧਰ, ਹਰਿਆਣਾ ਦੀ ਸਰਹੱਦ ਪਾਰ ਕਰਦੇ ਹੋਏ ਜ਼ਖਮੀ ਹੋਏ ਕਿਸਾਨਾਂ ਨੂੰ ਇਲਾਜ ਲਈ ਪੰਜਾਬ ਦੇ ਕਈ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਫੈਸਲਾ ਕੀਤਾ ਹੈ। ਹਸਪਤਾਲਾਂ ਨੂੰ ਸਾਰੇ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਖੁਦ ਹਸਪਤਾਲਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਮੁਲਾਕਾਤ ਕਰ ਰਹੇ ਹਨ।


ਇਹ ਵੀ ਪੜ੍ਹੋ: Jacqueline Fernandez: ਜੈਕਲੀਨ ਨੇ ਠੱਗ ਸੁਕੇਸ਼ ਚੰਦਰਸ਼ੇਖਰ ਖਿਲਾਫ ਦਾਇਰ ਪਟੀਸ਼ਨ ਲਈ ਵਾਪਸ, ਜਾਣੋ ਅਦਾਕਾਰਾ ਕਿਉਂ ਡਰ ਗਈ ?