Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਿਛਲੀ ਕਾਂਗਰਸ ਸਰਕਾਰ ਤਰਫੋਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਲਾਭ ਦਿੱਤੇ ਜਾਣ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ ਹੈ।

 

ਭੁੱਲਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ, ਪਿਛਲੀ ਕਾਂਗਰਸ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਰਹੇ ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਟਰਾਂਸਪੋਰਟ ਦੇ ਹਿੱਤ ਵਿੱਚ ਸਾਰੇ ਰੂਟ ਵਾਪਸ ਲੈ ਲਏ ਸਨ।  ਇਸ ਸਬੰਧੀ ਉਨ੍ਹਾਂ ਦਸਤਾਵੇਜ਼ ਵੀ ਪੇਸ਼ ਕੀਤੇ।


ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਚੰਡੀਗੜ੍ਹ ਲਈ ਬੱਸਾਂ ਚਲਾਉਣ ਬਾਰੇ ਵੜਿੰਗ ਨੇ ਕਿਹਾ ਕਿ ਇਸ ਨੀਤੀ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਸੀ। ਕਿਉਂਕਿ ਇਸ ਨਾਲ ਸਭ ਤੋਂ ਵੱਧ ਬਾਦਲਾਂ ਦੀ ਟਰਾਂਸਪੋਰਟ ਪ੍ਰਭਾਵਿਤ ਹੋਣੀ ਸੀ, ਜਿਨ੍ਹਾਂ ਦਾ ਕੇਂਦਰ ਵਿੱਚ ਭਾਜਪਾ ਨਾਲ ਗਠਜੋੜ ਸੀ, ਜਿਸ ਕਾਰਨ ਉਨ੍ਹਾਂ ਨੇ ਕੇਂਦਰ ਤੋਂ ਇਸ ਨੀਤੀ ਨੂੰ ਮਨਜ਼ੂਰੀ ਨਹੀਂ ਮਿਲਣ ਦਿੱਤੀ।


ਸੂਬਾ ਕਾਂਗਰਸ ਪ੍ਰਧਾਨ ਨੇ ਭੁੱਲਰ ਤੋਂ ਪੁਛਿਆ ਕਿ ਕਿਹੜੀ ਸਰਕਾਰ ਜਾਂ ਕਿਸ ਮੰਤਰੀ ਨੇ ਰੂਟਾਂ ਦੇ ਵਧੇ ਪਰਮਿਟ ਰੱਦ ਕਰਕੇ ਸਰਕਾਰੀ ਖਜ਼ਾਨੇ ਵਿੱਚ ਵਾਧਾ ਕੀਤਾ ਸੀ।  ਜਦੋਂ ਕਿ ਵੜਿੰਗ ਦੇ ਕਾਰਜਕਾਲ ਦੌਰਾਨ ਟਰਾਂਸਪੋਰਟ 'ਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਉਸਦੀ ਅਦਾਇਗੀ ਕਰਨੀ ਪਈ ਸੀ।


ਉਨ੍ਹਾਂ ਨੇ ਭੁੱਲਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਇਜਾਜ਼ਤ ਨਾ ਦੇਣ ਦਾ ਵੀ ਚੇਤਾ ਕਰਵਾਇਆ, ਜਿਸਦੇ ਕਾਰਨਾਂ ਤੋਂ ਲੋਕ ਚੰਗੀ ਤਰ੍ਹਾਂ ਜਾਣੂ ਹਨ।  ਜਿਸ ਨੀਤੀ ਤੋਂ ਬਾਦਲਾਂ ਨੂੰ ਸਿੱਧਾ ਫਾਇਦਾ ਹੋਇਆ ਸੀ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!