ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਉਹ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ 'ਤੇ ਹੋਈ ਹਿੰਸਾ ਦੇ ਸਮੇਂ ਵੀ ਮੌਜੂਦ ਸੀ। ਉਹ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਦੀਪ ਸਿੱਧੂ ਦੀ ਵੀਡੀਓ ਵਿੱਚ ਨਜ਼ਰ ਆਏ ਹਨ। ਉਸੇ ਦਿਨ ਤਿਰੰਗੇ ਦੀ ਬਜਾਏ ਕਿਸਾਨ ਅੰਦੋਲਨ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ ਸੀ।


ਜਿਸ ਤੋਂ ਬਾਅਦ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਵੀਡੀਓ ਨੂੰ ਟਵੀਟ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਹਾਲਾਂਕਿ ਮੰਤਰੀ ਵੱਲੋਂ ਇਸ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।


ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਵੀਡੀਓ ਟਵੀਟ ਕਰਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ 'ਚ ਦੀਪ ਸਿੱਧੂ ਨਾਲ ਉਨ੍ਹਾਂ ਦਾ ਟਰਾਂਸਪੋਰਟ ਮੰਤਰੀ ਸ਼ਾਮਲ ਸੀ ਜਾਂ ਨਹੀਂ। ਜੇਕਰ ਹਾਂ, ਤਾਂ ਕੀ ਸਾਡੇ ਮੁੱਖ ਮੰਤਰੀ ਉਸ ਨੂੰ ਦੇਸ਼ ਵਿਰੋਧੀ ਕਹਿ ਕੇ ਆਪਣੀ ਕੈਬਨਿਟ ਵਿੱਚ ਰੱਖਣਗੇ?



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ