ਮੋਗਾ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਰੁੜ੍ਹੀਆਂ ਕਈ ਸੜਕਾਂ, ਜਾਨ ਨੂੰ ਖਤਰੇ 'ਚ ਪਾ ਕੇ ਲੰਘਾ ਰਹੇ ਸਕੂਲੀ ਬੱਚੇ
Moga News: ਮੋਗਾ ਦੇ ਨਿਹਾਲ ਸਿੰਘ ਵਾਲਾ ਕਸਬੇ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਮੀਂਹ ਦੇ ਪਾਣੀ ਨਾਲ ਪਿੰਡ ਮੱਲੀਆਂ ਨੂੰ ਜਾਣ ਵਾਲੀ ਮੁੱਖ ਸੜਕ ਮੀਂਹ ਦੇ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ।

Moga News: ਮੋਗਾ ਦੇ ਨਿਹਾਲ ਸਿੰਘ ਵਾਲਾ ਕਸਬੇ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਮੀਂਹ ਦੇ ਪਾਣੀ ਨਾਲ ਪਿੰਡ ਮੱਲੀਆਂ ਨੂੰ ਜਾਣ ਵਾਲੀ ਮੁੱਖ ਸੜਕ ਮੀਂਹ ਦੇ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਬੱਚੇ ਆਮ ਦਿਨਾਂ ਦੀ ਤਰ੍ਹਾਂ ਜਗਰਾਉਂ ਸਕੂਲ ਜਾਣ ਲਈ ਬੱਸ ਵਿੱਚ ਸਵਾਰ ਹੋਏ ਸਨ। ਪਰ ਸਵੇਰੇ 9 ਵਜੇ ਤੋਂ ਬਾਅਦ, ਭਾਰੀ ਬਾਰਿਸ਼ ਕਾਰਨ ਖੇਤ ਇੰਨਾ ਜ਼ਿਆਦਾ ਪਾਣੀ ਨਾਲ ਭਰ ਗਏ ਕਿ ਪਿੰਡ ਨੂੰ ਜੋੜਨ ਵਾਲੀ ਇਕਲੌਤੀ ਸੜਕ ਪਾਣੀ ਦੇ ਤੇਜ਼ ਵਹਾਅ ਵਿੱਚ ਰੂੜ੍ਹ ਗਈ।
ਜਦੋਂ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਸਕੂਲ ਤੋਂ ਲੈਣ ਲਈ ਪਿੰਡ ਦੇ ਬਾਹਰ ਪਹੁੰਚੇ ਤਾਂ ਟੁੱਟੀ ਸੜਕ ਨੇ ਰਸਤਾ ਰੋਕ ਦਿੱਤਾ। ਅਜਿਹੀ ਸਥਿਤੀ ਵਿੱਚ, ਬੱਚਿਆਂ ਨੂੰ ਸੁਰੱਖਿਅਤ ਪਿੰਡ ਪਹੁੰਚਾਉਣ ਲਈ, ਪਿੰਡ ਵਾਸੀ ਆਪਣੀ ਜਾਨ ਦੀ ਪਰਵਾਹ ਕੀਤਿਆਂ ਬਿਨਾਂ, ਸੜਕ ਦੇ ਟੁੱਟੇ ਹਿੱਸੇ 'ਤੇ ਲੇਟ ਗਏ। ਬੱਚਿਆਂ ਨੂੰ ਸੜਕ 'ਚ ਪਏ ਪਾੜ ਵਿਚਾਲੇ ਲੇਟ ਕੇ ਆਪਣੀ ਪਿੱਠ ਰਾਹੀਂ ਸੜਕ ਪਾਰ ਕਰਾਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਨੂੰ ਦੂਜੇ ਪਿੰਡਾਂ ਨਾਲ ਜੋੜਨ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਲਗਾਤਾਰ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਜਿਸ ਕਰਕੇ ਇੱਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਦੂਜੇ ਪਾਸੇ ਲੋਕਾਂ ਦਾ ਭਾਰੀ ਨੁਕਸਾਨ ਵੀ ਹੋ ਰਿਹਾ ਹੈ, ਕਈ ਥਾਵਾਂ 'ਤੇ ਸੜਕਾਂ ਰੂੜ੍ਹ ਰਹੀਆਂ ਹਨ ਅਤੇ ਕਿਤੇ ਘਰਾਂ ਵਿੱਚ ਪਾਣੀ ਵੜ ਰਿਹਾ ਹੈ। ਇਸ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਵੀ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















