Beas Water Level: ਹਿਮਾਚਲ 'ਚ ਭਾਰੀ ਬਰਸਾਤ, ਪੰਜਾਬ 'ਚ ਬਣ ਸਕਦਾ ਹੜ੍ਹਾਂ ਦਾ ਖ਼ਤਰਾ, ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਿਆ
Himachal Rain: ਮਾਚਲ ਪ੍ਰਦੇਸ਼ 'ਚ ਹੋ ਰਹੀ ਭਾਰੀ ਬਰਸਾਤ ਅਤੇ ਬੱਦਲ ਫੱਟਣ ਦੀਆਂ ਘਟਨਾਵਾਂ ਕਾਰਨ ਪੰਜਾਬ 'ਚ ਹੜ੍ਹ ਵਾਲੀ ਸਥਿਤੀ ਬਣ ਸਕਦੀ ਹੈ। ਪਰ ਹਾਲੇ ਤੱਕ ਅਜਿਹਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
Himachal Rain: ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਭਾਰੀ ਬਰਸਾਤ ਅਤੇ ਬੱਦਲ ਫੱਟਣ ਦੀਆਂ ਘਟਨਾਵਾਂ ਕਾਰਨ ਪੰਜਾਬ 'ਚ ਹੜ੍ਹ ਵਾਲੀ ਸਥਿਤੀ ਬਣ ਸਕਦੀ ਹੈ। ਪਰ ਹਾਲੇ ਤੱਕ ਅਜਿਹਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਬੀਤੀ ਰਾਤ ਹਿਮਾਚਲ ਵਿੱਚ ਚਾਰ ਥਾਵਾਂ 'ਤੇ ਬੱਦਲ ਫੱਟਣ ਕਾਰਨ ਕਾਫ਼ੀ ਤਬਾਹੀ ਮਚੀ ਹੈ ਤਾਂ ਬਿਆਸ ਦਰਿਆ 'ਚ ਵੀ ਪਾਣੀ ਉਫਾਨ 'ਤੇ ਹੈ।
ਇੱਕ ਮੀਂਹ ਦਾ ਪਾਣੀ ਤੇ ਦੂਜਾ ਪੰਡੋਹ ਡੈਮ ਤੋਂ ਪਾਣੀ ਛੱਡਣ ਨਾਲ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਪੰਡੋਹ ਡੈਮ ਤੋਂ ਪ੍ਰਤੀ ਸੈਕਿੰਡ 82 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ। ਇਸ ਤੋਂ ਪਹਿਲਾਂ ਡੈਮ ਤੋਂ 1 ਲੱਖ ਕਿਊਸਿਕ ਪਾਣੀ ਪ੍ਰਤੀ ਸੈਕਿੰਡ ਛੱਡਿਆ ਜਾ ਰਿਹਾ ਸੀ। ਇਸ ਕਾਰਨ ਬਿਆਸ ਦਰਿਆ ਨੇ ਆਪਣਾ ਭਿਆਨਕ ਰੂਪ ਦਿਖਾਇਆ।
ਦਰਿਆ ਕੰਢੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਹਾਲਾਂਕਿ ਕੁਝ ਸਮੇਂ ਬਾਅਦ ਨਦੀ ਦੇ ਪਾਣੀ ਦਾ ਪੱਧਰ ਘੱਟ ਗਿਆ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਬਿਆਸ ਦਰਿਆ ਪੰਜਾਬ 'ਚੋਂ ਨਿਕਲਦਾ ਹੈ ਤਾਂ ਇਸ ਵਿੱਚ ਪਾਣੀ ਦਾ ਲੇਵਲ ਜੇਕਰ ਵੱਧ ਜਾਂਦਾ ਹੈ ਤਾ ਪੰਜਾਬ ਵਿੱਚ ਇਸ ਦਾ ਪਾਣੀ ਮਾਰ ਕਰ ਸਕਦਾ ਹੈ।
ਹਿਮਾਚਲ ’ਚ 4 ਥਾਵਾਂ ’ਤੇ ਬੱਦਲ ਫਟ ਗਏ ਹਨ। 50 ਲੋਕ ਲਾਪਤਾ ਹਨ ਜਦਕਿ 2 ਦੀ ਮੌਤ ਹੋ ਚੁੱਕੀ ਹੈ। ਸ਼ਿਮਲਾ ਦੇ ਰਾਮਪੁਰ ’ਚ ਭਾਰੀ ਤਬਾਹੀ ਹੋਈ ਹੈ। ਰਾਹਤ ਕਾਰਜ ਜਾਰੀ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਰਾਮਪੁਰ ਦੇ ਲਈ ਰਵਾਨਾ ਹੋ ਗਏ ਹਨ।
ਮੌਕੇ 'ਤੇ ਪ੍ਰਸ਼ਾਸਨ ਸਮੇਤ ਐਨਡੀਆਰਐਫ, ਸੀਡੀਆਰਐਫ ਅਤੇ ਆਈਟੀਬੀਪੀ ਦੀਆਂ ਟੀਮਾਂ ਮੌਜੂਦ ਹਨ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਫੌਜ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ, ਸੂਬਾ ਹੁਣ ਆਰੇਂਜ ਅਲਰਟ 'ਤੇ ਹੈ, ਕੇਂਦਰ ਸਰਕਾਰ ਅਤੇ ਕਾਂਗਰਸ ਨੇਤਾਵਾਂ ਨਾਲ ਗੱਲਬਾਤ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।