Sri Anandpur Sahib : ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੀ ਹੇਠਾਂ ਹੈ।  ਸਤਲੁਜ ਦਰਿਆ ਦੇ ‘ਚੋਂ ਆ ਰਿਹਾ ਪਾਣੀ ਦਰਿਆ ਦੇ ਬਾਹਰ ਹੋਣਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਜਦੋਂ ਦਰਿਆ ਦਾ ਪਾਣੀ ਸੜਕ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਤਾਂ ਪਿੰਡਾਂ ਦੇ ਲੋਕਾਂ ਨੂੰ ਡਰ ਦਾ ਮਾਹੌਲ ਪੈਦਾ ਹੋਣਾ ਸ਼ੁਰੂ ਹੋ ਗਿਆ। 

 

ਇਸ ਦੇ ਨਾਲ ਹੀ ਸੜਕਾਂ ‘ਤੇ ਪਾਣੀ ਆਉਣ ਤੋਂ ਬਾਅਦ ਹੁਣ ਪਾਣੀ ਫਿਰਨੀ ਦੇ ਵਿਚ ਘੁੰਮਣਾ ਸ਼ੁਰੂ ਹੋ ਗਿਆ ਸੀ ,ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਹੁਣ ਪਿੰਡਾਂ ਦੀਆਂ ਫਿਰਨੀਆਂ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਚਾਰ ਤੋਂ ਪੰਜ ਫੁੱਟ ਪਾਣੀ ਬਣਨਾ ਸ਼ੁਰੂ ਹੋ ਚੁੱਕਾ ਹੈ। ਪਿੰਡ ਵਾਸੀਆਂ ਨੇ ਟਰੱਕਾਂ ਦੀਆਂ ਟਿਊਬਾਂ ਦੇ ਨਾਲ ਪਿੰਡਾਂ ‘ਚੋਂ ਅਤੇ ਘਰਾਂ ਵਿੱਚੋਂ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। 

 

ਦੂਜੇ ਪਾਸੇ ਨੰਗਲ ਦੇ ਨਜਦੀਕੀ ਪਿੰਡ ਭਲਾਣ ,ਭਨਾਮ ,ਜਿੰਦਵੜੀ,ਧਿਆਨ ਬੇਲਾ, ਭਲੜੀ, ਐਲਗਰਾ ਸਾਹਪੁਰ ਬੇਲਾ, ਨਾਨਗਰਾ,ਗੋਲਹਨੀ ਤੋਂ ਇਲਾਵਾ ਹੋਰ ਦਰਜਨਾਂ ਪਿੰਡ ਜੋ ਕਿ ਸਤਲੁਜ ਦਰਿਆ ਦੇ ਨਜਦੀਕ ਵਸਦੇ ਹਨ ,ਉਨ੍ਹਾਂ ‘ਤੇ ਖ਼ਤਰਾ ਮੰਡਰਾਂ ਰਿਹਾ ਹੈ। ਇਸ ਪਿੰਡ ਦੇ ਲੋਕ ਆਪਣੇ ਘਰ ਖਾਲੀ ਕਰਕੇ ਆਪਣੇ ਪਰਿਵਾਰ ਦੇ ਨਾਲ ਜ਼ਰੂਰੀ ਘਰੇਲੂ ਸਮਾਨ ਅਤੇ ਦੁਧਾਰੂ ਪਸੂਆ ਨੂੰ ਲੈ ਕੇ ਪਿੰਡਾਂ ਤੋ ਬਾਹਰ ਜਾਣ ਲਈ ਮਜ਼ਬੂਰ ਹੋ ਗਏ ਹਨ ।

 

ਦੱਸ ਦਈਏ ਕਿ ਬੀਤੇ ਦਿਨ ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 9 ਫੁੱਟ ਦੂਰ ਸੀ। ਭਾਖੜਾ ਡੈਮ 'ਚ ਪਾਣੀ ਦਾ ਪੱਧਰ 1671.27 ਫੁੱਟ 'ਤੇ ਪਹੁੰਚ ਗਿਆ ਹੈ ਜਦਕਿ ਖ਼ਤਰੇ ਦਾ ਨਿਸ਼ਾਨ 1680 ਫੁੱਟ 'ਤੇ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 19,400 ਕਿਊਸਿਕ ਪਾਣੀ ਛੱਡਿਆ ਜਾਂਦਾ ਸੀ, ਹੁਣ ਨੰਗਲ ਡੈਮ ਰਾਹੀਂ 27,500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਪਿਛਲੇ ਦਿਨ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 11 ਫੁੱਟ ਹੇਠਾਂ ਸੀ ਅਤੇ 1669 ਫੁੱਟ ਦੇ ਨੇੜੇ ਪਹੁੰਚ ਗਿਆ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ