Punjab Flood: ਫਿਰੋਜ਼ਪੁਰ 'ਚ ਸਤਲੁਜ ਦਰਿਆ ਦੇ ਪਾਣੀ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹੁਸੈਨੀਵਾਲਾ ਵੱਲ ਪਾਣੀ ਨੇ 15 ਪਿੰਡਾਂ ਅਤੇ ਬੀਐਸਐਫ ਦੀ ਸਹੂਲਤ ਲਈ ਬਣਾਏ ਪੁਲ ਨੂੰ ਨੁਕਸਾਨ ਪਹੁੰਚਾਇਆ ਹੈ। ਦੁਲਚੀਕੇ ਵਿੱਚ ਬਣੇ ਧੁੱਸੀ ਬੰਨ੍ਹ ਨਾਲ ਦਰਿਆ ਦਾ ਪਾਣੀ ਜੁੜ ਗਿਆ ਹੈ, ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਪੂਰਾ ਫਿਰੋਜ਼ਪੁਰ ਪਾਣੀ ਵਿੱਚ ਡੁੱਬ ਜਾਵੇਗਾ। ਦੂਜੇ ਪਾਸੇ ਸ਼ਨੀਵਾਰ ਨੂੰ ਵੀ ਹਰੀਕੇ ਹੈੱਡ ਤੋਂ ਕਰੀਬ ਦੋ ਲੱਖ ਕਿਊਸਿਕ ਪਾਣੀ ਛੱਡਿਆ ਗਿਆ।
ਪਿੰਡ ਵਾਸੀਆਂ ਦੀ ਅਪੀਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਸੈਨੀਵਾਲਾ ਹੈੱਡ ਦੇ ਗੇਟ ਖੋਲ੍ਹ ਦਿੱਤੇ ਹਨ। ਮੱਲਾਂਵਾਲਾ, ਪੱਲਾ ਮੇਗਾ ਅਤੇ ਹੁਸੈਨੀਵਾਲਾ ਦੇ ਨਾਲ ਲੱਗਦੇ ਸਾਰੇ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਫੌਜ ਅਤੇ ਐਨਡੀਆਰਐਫ ਕਿਸ਼ਤੀਆਂ ਅਤੇ ਮੋਟਰ ਬੋਟਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਫੌਜ ਗੱਟੀ ਰਾਜੋਕੇ ਵੱਲ ਪੁਲ ਦੀ ਮੁਰੰਮਤ ਕਰ ਰਹੀ ਹੈ।
ਜ਼ਿਲ੍ਹੇ ਦੇ ਕਰੀਬ ਪੰਜਾਹ ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਤੋਂ ਇਲਾਵਾ ਸ਼ਹੀਦੀ ਸਮਾਰਕ ਵਿੱਚ ਪੰਜਾਬ ਮਾਤਾ (ਭਗਤ ਸਿੰਘ ਦੀ ਮਾਤਾ) ਦੀ ਸਮਾਧ ਪਾਣੀ ਵਿੱਚ ਡੁੱਬ ਗਈ ਹੈ। ਕਈ ਪਿੰਡਾਂ ਵਿੱਚ ਪਸ਼ੂਆਂ ਦੇ ਵਹਿ ਜਾਣ ਦੀਆਂ ਖ਼ਬਰਾਂ ਹਨ। ਫੌਜ ਅਤੇ NDRF ਪਿੰਡ ਵਾਸੀਆਂ ਦੀ ਮਦਦ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਹਰੀਕੇ ਹੈੱਡ ਤੋਂ ਲੱਖਾਂ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
1988 ਨਾਲੋਂ ਵੱਧ ਪਾਣੀ
ਸਾਲ 1988 ਦੇ ਮੁਕਾਬਲੇ ਇਸ ਵਾਰ ਹੜ੍ਹ ਜ਼ਿਆਦਾ ਆਇਆ ਹੈ। ਪਿੰਡ ਕਾਲੂ ਵਾਲਾ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ। ਇਸ ਪਿੰਡ ਦੀ ਵੀਹ ਏਕੜ ਜ਼ਮੀਨ ਦਰਿਆ ਵਿੱਚ ਡੁੱਬ ਗਈ ਹੈ। ਪਿੰਡ ਵਾਸੀਆਂ ਨੂੰ ਰਾਹਤ ਕੈਂਪਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਕਈ ਪਿੰਡ ਵਾਸੀ ਬੰਨ੍ਹ ’ਤੇ ਬੈਠੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।