ਪੜਚੋਲ ਕਰੋ

ਵੱਡੀ ਖਬਰ: ਹੁਸੈਨੀਵਾਲਾ ਤੋਂ ਸਤਲੁਜ਼ 'ਚ ਛੱਡਿਆ ਗਿਆ ਪਾਣੀ, ਸਤਲੁਜ਼ ਦੀ ਕਰੀਕ ਪਾਰਲੇ ਪਿੰਡਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਣ ਦੀ ਸਲਾਹ

Hussainiwala Flood Gates: ਪੰਜਾਬ ਦੇ ਉਪਰਲੇ ਹਿੱਸਿਆਂ ਵਿਚ ਪੈ ਰਹੀ ਭਾਰੀ ਬਾਰਿਸ਼ ਕਾਰਨ ਸਲਤੁਜ਼ ਦਰਿਆ ਵਿਚ ਆ ਰਿਹਾ ਵੱਡੀ ਮਾਤਰਾ ਵਿਚ ਪਾਣੀ ਅੰਤਮ ਰੂਪ ਵਿਚ ਹੁਸੈਨੀਵਾਲਾ ਹੈਡ ਵਰਕਸ ਰਾਹੀਂ

ਫਾਜ਼ਿਲਕਾ: ਪੰਜਾਬ ਦੇ ਉਪਰਲੇ ਹਿੱਸਿਆਂ ਵਿਚ ਪੈ ਰਹੀ ਭਾਰੀ ਬਾਰਿਸ਼ ਕਾਰਨ ਸਲਤੁਜ਼ ਦਰਿਆ ਵਿਚ ਆ ਰਿਹਾ ਵੱਡੀ ਮਾਤਰਾ ਵਿਚ ਪਾਣੀ ਅੰਤਮ ਰੂਪ ਵਿਚ ਹੁਸੈਨੀਵਾਲਾ ਹੈਡ ਵਰਕਸ ਰਾਹੀਂ ਫਾਜਿ਼ਲਕਾ ਜਿ਼ਲ੍ਹੇ ਦੇ ਖੇਤਰਾਂ ਵਿਚ ਪੁੱਜੇਗਾ। ਇਸ ਲਈ ਅਗੇਤੇ ਪ੍ਰਬੰਧਾਂ ਤਹਿਤ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਰੱਹਦੀ ਪਿੰਡਾਂ ਦੇ ਲੋਕਾਂ ਨਾਲ ਮਹਾਤਮ ਨਗਰ ਵਿਚ ਬੈਠਕ ਕਰਕੇ ਉਨ੍ਹਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਲਈ ਕਿਹਾ ਤੇ ਨਾਲ ਹੀ ਉਨ੍ਹਾਂ ਨੇ ਸਤਲੁਜ਼ ਦੇ ਬੰਧਾਂ ਅਤੇ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਸੰਭਾਵਿਤ ਹੜ੍ਹ ਪ੍ਰਬੰਧਾਂ ਦੀ ਸਮੀਖਿਆ ਲਈ ਵੀ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਅਵਨੀਤ ਕੌਰ ਸਿੱਧੂ, ਏਡੀਸੀ ਜਨਰਲ ਅਵਨੀਤ ਕੌਰ, ਏਡੀਸੀ ਵਿਕਾਸ ਸ੍ਰੀ ਅਮਿਤ ਪੰਚਾਲ, ਐਸਡੀਐਮ ਸ੍ਰੀ ਅਕਾਸ਼ ਬਾਂਸਲ ਵੀ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ 55 ਹਜਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਹ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ। ਪਰ ਵੱਡਾ ਖਤਰਾ ਉਹ ਪਾਣੀ ਬਣੇਗਾ ਜ਼ੋ ਰੋਪੜ੍ਹ ਹੈਡ ਵਰਕਸ ਤੋਂ ਆ ਰਿਹਾ ਹੈ ਅਤੇ ਹਰੀਕੇ ਅਤੇ ਹੁਸੈਨੀਵਾਲਾ ਹੁੰਦੇ ਹੋਏ ਮੰਗਲਵਾਰ ਤੱਕ ਫਾਜਿ਼ਲਕਾ ਵਿਚ ਪੁੱਜੇਗਾ। ਇਸ ਲਈ ਉਨ੍ਹਾਂ ਨੇ ਸਤਲੁਜ਼ ਦੇ ਲਹਿੰਦੇ ਪਾਸੇ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਬਣਾਏ ਰਾਹਤ ਕੈਂਪਾਂ ਵਿਚ ਜਾਣ ਦੀ ਅਪੀਲ ਕੀਤੀ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਹਤ ਕੈਂਪਾਂ ਵਿਚ ਹਰ ਪ੍ਰਕਾਰ ਦੀ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਇਸ ਔਖੀ ਘੜੀ ਵਿਚ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮ ਨਗਰ ਵਿਚ ਇੰਨ੍ਹਾਂ ਸਰਹੱਦੀ ਪਿੰਡਾਂ ਲਈ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿੱਥੇ ਸਾਰੇ ਵਿਭਾਗਾਂ ਦੇ ਨੁੰਮਾਇੰਦੇ ਹਾਜਰ ਰਹਿਣਗੇ ਅਤੇ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਇੱਥੇ ਸੰਪਰਕ ਕਰਨ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 17 ਰਾਹਤ ਕੈਂਪ ਬਣਾਏ ਗਏ ਹਨ ਅਤੇ ਲੋਕ ਇੰਨ੍ਹਾਂ ਵਿਖੇ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੋ ਤਿੰਨ ਦਿਨ ਤਾਰੋਂ ਪਾਰ ਖੇਤੀ ਲਈ ਨਾ ਜਾਣ, ਨਦੀ ਵਿਚ ਨਹਾਉਣ ਜਾਂ ਮੱਛੀ ਫੜਨ ਲਈ ਨਾ ਜਾਣ ਦੀ ਅਪੀਲ ਵੀ ਕੀਤੀ।ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹਾ ਪ੍ਰ਼ਸ਼ਾਸਨ ਸੰਭਾਵਿਤ ਖਤਰੇ ਨਾਲ ਨੱਜਿਠਣ ਲਈ ਹਰ ਹੀਲਾ ਵਰਤ ਰਿਹਾ ਹੈ ਅਤੇ ਲੋਕ ਵੀ ਸਹਿਯੋਗ ਕਰਦੇ ਹੋਏ ਸਮਾਂ ਰਹਿੰਦੇ ਪਿੰਡਾਂ ਵਿਚੋਂ ਸੁਰੱਖਿਅਤ ਥਾਂਵਾਂ ਤੇ ਆ ਜਾਣ।

ਇਸ ਮੌਕੇ ਉਨ੍ਹਾਂ ਨੇ ਮਹਾਤਮ ਨਗਰ ਵਿਖੇ ਹੀ ਸਾਰੇ ਵਿਭਾਗਾਂ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਰਾਹਤ ਕੈਂਪਾਂ ਵਿਚ ਬਿਜਲੀ ਪਾਣੀ, ਰਾਸ਼ਨ, ਪਸ਼ੂਆਂ ਲਈ ਚਾਰਾ, ਤਰਪਾਲਾਂ ਆਦਿ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਸਮੇਤ ਸਾਰੇ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਸਹਾਇਤਾਂ ਲਈ 24 ਘੰਟੇ ਚੱਲਣ ਵਾਲੇ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ ਫੋਨ ਨੰਬਰ 01638—262153 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Weather Update: ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget