ਪੜਚੋਲ ਕਰੋ

ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫਾ

ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਕੋਠੇ ਰਾਜਿੰਦਰ ਪੁਰਾ ਵਿਖੇ ਜ਼ਮੀਨ ਦੋਜ ਪਾਈਪਲਾਈਨ ਵਿਛਾਉਣ ਦੇ ਕੰਮ ਅਤੇ ਖ਼ਾਲ ਪੱਕੇ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।

Punjab News: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੰਜਾਈ ਪ੍ਰਾਜੈਕਟਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਚਨਬੱਧ ਹੈ ਅਤੇ ਕਿਸਾਨੀ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਨੇ ਪਿੰਡ ਕੋਠੇ ਰਾਜਿੰਦਰ ਪੁਰਾ ਵਿਖੇ ਜ਼ਮੀਨ ਦੋਜ ਪਾਈਪਲਾਈਨ ਵਿਛਾਉਣ ਦੇ ਕੰਮ ਅਤੇ ਖ਼ਾਲ ਪੱਕੇ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਹਨਾਂ ਦੱਸਿਆ ਕਿ ਇਹ ਪ੍ਰੋਜੈਕਟ ਰੂ 43 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਇਸ ਨਾਲ 174 ਹੈਕਟੇਅਰ ਰਕਬੇ ਨੂੰ ਖੇਤੀ ਲਈ ਨਹਿਰੀ ਪਾਣੀ ਮਿਲੇਗਾ। ਇਸ 2511 ਮੀਟਰ ਲੰਬੇ ਪਾਈਪ ਲਾਈਨ ਨੈਟਵਰਕ ਦੀ ਲਾਈਨਿੰਗ ਕਰਨ ਨਾਲ ਟੇਲ ਏਂਡ ਉੱਤੇ ਪੈਣ ਵਾਲੇ ਇਨ੍ਹਾਂ ਪਿੰਡਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ।

ਇਸ ਮਗਰੋਂ ਜਲ ਸਰੋਤ ਮੰਤਰੀ ਵੱਲੋਂ ਪਿੰਡ ਉੱਪਲੀ ਨੇੜੇ ਦਾਨਗੜ੍ਹ ਮਾਈਨਰ ਦੇ 85 ਲੱਖ ਦੀ ਲਾਗਤ ਵਾਲੇ ਪ੍ਰਾਜੈਕਟ (7.70 ਕਿਲੋਮੀਟਰ ਲਾਈਨਿੰਗ) ਦਾ ਉਦਘਾਟਨ ਕੀਤਾ ਗਿਆ, ਜਿਸ ਦੀ 20 ਫੀਸਦੀ ਸਮਰੱਥਾ ਵਧਾਉਣ ਦੇ ਨਾਲ ਨਾਲ ਕੰਕਰੀਟ ਲਾਈਨਿੰਗ ਕੀਤੀ ਗਈ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਿੰਡ ਕੱਟੂ, ਦਾਨਗੜ੍ਹ, ਉਪਲੀ ਤੇ ਧਨੌਲਾ ਆਦਿ ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ। ਇਸ ਮਾਈਨਰ ਦੀ 7.70 ਤੋਂ 8.43 ਕਿਊਸਕ ਪਾਣੀ ਦੀ ਸਮਰੱਥਾ ਹੈ, ਜੋ ਕਰੀਬ 2800 ਏਕੜ ਰਕਬੇ ਨੂੰ ਸਿੰਜੇਗਾ।

ਮੀਤ ਹੇਅਰ ਨੇ ਅੱਜ ਪਿੰਡ ਹਰੀਗੜ੍ਹ ਨੇੜੇ ਧਨੌਲਾ-ਬਡਬਰ ਮੁੱਖ ਸੜਕ ’ਤੇ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ, ਜਿਸ ਦੀ 4.75 ਕਿਲੋਮੀਟਰ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਦੀ ਸਮਰੱਥਾ 301.32 ਕਿਊਕਿ ਤੋਂ 327.74 ਕਿਊਸਕ ਦੀ ਹੈ, ਜਿਸ ਨਾਲ ਕਰੀਬ 108000 ਏਕੜ ਰਕਬੇ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਨਾਲ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ, ਅਤਰ ਸਿੰਘ ਵਾਲਾ, ਧਨੌਲਾ, ਭੂਰੇ, ਕੁੱਬੇ, ਅਸਪਾਲ ਕਲਾਂ, ਅਸਪਾਲ ਖੁਰਦ, ਬਦਰਾ, ਭੈਣੀ ਫੱਤਾ ਤੇ ਧੂਰਕੋਟ ਆਦਿ ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੰਕਰੀਟ ਲਾਈਨਿੰਗ ਨਾਲ ਸੀਪੇਜ ਘਟਣ ਨਾਲ ਪਿੰਡਾਂ ਨੂੰ ਵੱਧ ਪਾਣੀ ਸਿੰਜਾਈ ਲਈ ਮਿਲੇਗਾ, ਉਥੇ ਇਸ ਡਿਸਟ੍ਰੀਬਿਊਟਰੀ ਦੀ 20 ਫੀਸਦੀ ਸਮਰੱਥਾ ਵੀ ਵਧਾਈ ਗਈ ਹੈ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget