ਪੜਚੋਲ ਕਰੋ

ਜਲ ਸਰੋਤ ਮੰਤਰੀ ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

Derabasi News : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ

Derabasi News : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ਉਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋੰ ਨੇੜਲੇ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ।

ਮੀਤ ਹੇਅਰ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਜਾ ਕੇ ਟਿਵਾਣਾ ਵਿਖੇ ਦਰਿਆ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦੇਖਿਆ। ਪਿੰਡ ਵਾਸੀਆਂ ਨੂੰ ਮਿਲ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਅਮਲਾਲਾ ਵਿਖੇ ਘੱਗਰ ਦਰਿਆ ਉਤੇ ਬਣੇ ਪੁੱਲ ਨੂੰ ਹੋਏ ਨੁਕਸਾਨ ਨੂੰ ਵੀ ਵੇਖਿਆ।

ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਨਿਰੰਤਰ ਤੇ ਤੇਜ਼ ਮੋਹਲੇਧਾਰ ਬਾਰਸ਼ਾਂ ਕਾਰਨ ਪਿਛਲੇ ਕਈ ਦਹਾਕਿਆਂ ਤੋਂ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਆਇਆ।ਭਾਂਖਰਪੁਰ ਵਿਖੇ ਜਿੱਥੇ ਘੱਗਰ ਦਰਿਆ ਪੰਜਾਬ ਵਿੱਚ ਦਾਖਲ ਹੁੰਦਾ ਹੈ, ਇਸ ਵਾਰ 970.4 ਫੁੱਟ ਪਾਣੀ ਆਇਆ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2004 ਵਿੱਚ 967.4 ਫੁੱਟ ਪਾਣੀ ਸੀ।ਘੱਗਰ ਦਰਿਆ ਵਿੱਚ ਪਾਣੀ ਵੱਧਣ ਅਤੇ ਓਵਰ ਫਲੋ ਹੋਣ ਦੇ ਨਾਲ ਇਸ ਵਿੱਚ ਮੁਹਾਲੀ, ਪਟਿਆਲਾ ਤੇ ਸੰਗਰੂਰ ਵਿੱਚ ਕੁਝ ਥਾਂਵਾਂ ਉੱਤੇ ਪਾੜ ਵੀ ਪਏ ਹਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਹਤ ਕਾਰਜਾਂ ਲਈ ਆਫਤਨ ਫੰਡ ਵਿੱਚੋਂ ਜਿੱਥੇ 33.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਗਏ ਉੱਥੇ 71 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਇਸ ਕੁਦਰਤੀ ਆਫਤ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਲੋਕ ਸੇਵਾ ਵਿੱਚ ਜੁਟੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਜ਼ਿਲਾ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਦੀ ਮੱਦਦ ਨਾਲ ਪਾੜ ਪੂਰਨ ਦੇ ਕੰਮ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਹਨ। ਪਿੰਡ ਡਹਿਰ ਤੋਂ ਟਿਵਾਣਾ ਤੱਕ ਘੱਗਰ ਦੇ ਬੰਨ੍ਹਾਂ ਉੱਤੇ ਚੱਲ ਰਹੇ ਕੰਮਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜ ਪੋਕਲੇਨ ਮਸ਼ੀਨਾਂ, ਦੋ ਟਰੈਕਟਰ-ਟਰਾਲੀਆਂ, ਦੋ ਕਰਾਹ ਟਰੈਕਟਰ ਤੇ 10 ਟਿੱਪਰ ਕੰਮ ਕਰ ਰਹੇ ਹਨ। ਸਵਾ ਲੱਖ ਲੱਖ ਥੈਲਿਆਂ ਦੇ ਪ੍ਰਬੰਧ ਤੋੰ ਇਲਾਵਾ 10 ਹਜ਼ਾਰ ਤੋਂ ਵੱਧ ਖਾਲੀ ਬੈਗ ਭਰੇ ਜਾ ਚੁੱਕੇ ਹਨ।ਕਰੇਟ ਬਣਾਉਣ ਲਈ ਰੱਸੀਆਂ ਦੇ ਜਾਲ ਬੁਣੇ ਜਾ ਰਹੇ ਹਨ। 250 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਹਨ।ਜੇਕਰ ਹੋਰ ਵੀ ਕਿਸੇ ਸਮਾਨ ਜਾਂ ਮਜ਼ਦੂਰਾਂ ਦੀ ਲੋੜ ਪਈ ਤਾਂ ਉਹ ਮੱਦਦ ਵੀ ਤੁਰੰਤ ਮੁਹੱਈਆ ਕਰਵਾਈ ਜਾਵੇਗੀ।ਇਸੇ ਤਰ੍ਹਾਂ ਟਾਂਗਰੀ ਨਦੀ ਦੇ ਬੰਨ੍ਹ ਦੀ ਰਿਪੇਅਰ ਲਈ ਦੋ ਜੇਸੀਬੀ, ਇਕ ਪੋਕਲੇਨ ਮਸ਼ੀਨ ਅਤੇ ਦੋ ਟਰੈਕਟਰ ਟਰਾਲੀਆਂ ਕੰਮ ਕਰ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget