ਫੈਕਟਰੀਆਂ 'ਚੋਂ ਨਿਕਲਣ ਵਾਲੇ ਪਾਣੀ 'ਤੇ ਸਰਕਾਰੀ ਸ਼ਿਕੰਜਾ
ਏਬੀਪੀ ਸਾਂਝਾ | 16 Jul 2018 03:56 PM (IST)
ਚੰਡੀਗੜ੍ਹ: ਪੰਜਾਬ 'ਚ ਫੈਕਟਰੀਆਂ 'ਚੋਂ ਬਾਹਰ ਨਿਕਲਣ ਵਾਲੇ ਪਾਣੀ ਦੀ ਜਾਂਚ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਸ਼ੇਸ਼ ਮੋਨੀਟਰ ਲਾਏਗਾ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਦਰਿਆ ਤੇ ਨਦੀਆਂ ਵਿੱਚ ਗੰਦਾ ਪਾਣੀ ਪੈਣ ਤੋਂ ਰੋਕਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਪਾਣੀ ਵਿੱਚ ਗੜਬੜ ਪਾਈ ਗਈ ਤਾਂ ਕੰਪਨੀ ਖਿਲਾਫ ਸਖ਼ਤ ਕਾਰਵਾਈ ਹੋਏਗੀ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਾਫ ਪਾਣੀ ਦੇਣ ਲਈ ਮੋਬਾਈਲ ਟੈਸਟਿੰਗ ਵੈਨਾਂ ਚੱਲਣਗੀਆਂ। ਅੰਮ੍ਰਿਤਸਰ ਵਿੱਚ ਨਵੀਂ ਲੈਬ ਬਣੇਗੀ ਤੇ ਹੋਰ ਵੀ ਲੈਬਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲਵੇ ਵਿੱਚ ਪੀਣ ਵਾਲੇ ਸਾਫ ਪਾਣੀ ਲਈ ਹੋਰ ਪ੍ਰੋਜੈਕਟ ਚਲਾਏ ਜਾਣਗੇ।