Punjab Weather: ਬਠਿੰਡਾ 'ਚ ਲੋਕਾਂ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਸੀ ਪਰ ਇਸ ਦੌਰਾਨ ਸ਼ੁਰੂ ਹੋਈ ਬਾਰਿਸ਼ ਨੇ ਰਾਹਤ ਦੇ ਨਾਲ-ਨਾਲ ਮੁਸੀਬਤ ਵੀ ਲਿਆਂਦੀ ਹੈ। ਸ਼ਹਿਰ ਦੇ ਕਈ ਇਲਾਕੇ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ। ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।


ਰਾਤ 10.30 ਵਜੇ ਤੋਂ ਲੈ ਕੇ ਕਰੀਬ 2 ਵਜੇ ਤੱਕ ਸ਼ਹਿਰ ਵਿੱਚ ਲਗਾਤਾਰ ਮੀਂਹ ਪਿਆ। ਇਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪਾਣੀ ਭਰ ਗਿਆ। ਪਾਵਰ ਹਾਊਸ ਰੋਡ 'ਤੇ 4 ਫੁੱਟ ਤੱਕ ਪਾਣੀ ਭਰ ਗਿਆ। ਇਸ ਤੋਂ ਇਲਾਵਾ ਸਿਰਕੀ ਬਾਜ਼ਾਰ, ਪਰਸਰਾਮ ਨਗਰ ਅਤੇ ਭੱਟੀ ਰੋਡ ’ਤੇ ਪਾਣੀ ਭਰ ਗਿਆ। 
ਸ਼ਹਿਰ ਦਾ ਸਿਵਲ ਲਾਈਨ ਇਲਾਕਾ ਅਤੇ ਸਿਰਕੀ ਬਾਜ਼ਾਰ ਪਾਣੀ ਨਾਲ ਭਰ ਗਿਆ ਹੈ। ਇਸ ਮੀਂਹ ਨੇ ਨਗਰ ਨਿਗਮ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਨਗਰ ਨਿਗਮ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਠੋਸ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਸੀ।


ਪਾਣੀ ਭਰਨ ਕਾਰਨ ਸਿਰਕੀ ਬਾਜ਼ਾਰ, ਸਿਵਲ ਲਾਈਨ ਖੇਤਰ, ਪ੍ਰਤਾਪ ਨਗਰ ਸਮੇਤ ਲਗਭਗ ਪੂਰੇ ਸ਼ਹਿਰ ਵਿੱਚ ਸਥਿਤੀ ਬਦਤਰ ਬਣੀ ਹੋਈ ਹੈ। ਕਈ ਥਾਵਾਂ 'ਤੇ ਲੋਕ ਫਸੇ ਹੋਏ ਦੇਖੇ ਗਏ, ਜਦਕਿ ਕਈ ਥਾਵਾਂ 'ਤੇ ਉਹ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਪਾਣੀ ਨੂੰ ਪਾਰ ਕਰਦੇ ਰਹੇ।


ਪੰਜਾਬ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ 


ਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਸਰਗਰਮ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।