Akali Dal Crisis: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਕਈ ਹੋਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਕਰਨ ਦਾ ਦੋਸ ਲਾ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਕਾਰਵਾਈ ਦੇ ਪ੍ਰਤੀਕਰਮ ਵਜੋਂ ਬੋਲਦਿਆਂ ਸਰਦਾਰ ਪਰਮਿੰਦਰ ਸਿੰਘ ਢੀਡਸਾ ਨੇ ਆਖਿਆ ਕਿ ਅਸੀਂ ਸੁਖਬੀਰ ਸਿੰਘ ਬਾਦਲ ਦੇ ਗੁਲਾਮ ਨਹੀਂ ਹਾਂ।
ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ "ਬਾਦਲ ਪ੍ਰਾਈਵੇਟ ਲਿਮਟਿਡ" ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪਾਰਟੀ ਦੀ ਮਜਬੂਤੀ ਲਈ "ਸੁਧਾਰ ਲਹਿਰ" ਚਲਾ ਰਹੇ ਹਾ ਅਤੇ ਸਾਨੂੰ ਕਿਸੇ ਤੋਂ ਵੀ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। ਪੰਜਾਬ ਦੇ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਈ ਵਾਰ ਨਕਾਰ ਦਿੱਤਾ ਹੈ ਪਰ ਸੁਖਬੀਰ ਸਿੰਘ ਬਾਦਲ ਆਪਹੁਦਰੇ ਫ਼ੈਸਲੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿੱਚ ਲਗਾਤਾਰ ਛੁਰਾ ਮਾਰ ਰਹੇ ਹਨ।
ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਰੁੱਧ ਅਨੁਸ਼ਾਸਨਹੀਣਤਾ ਦੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਾ ਸ਼ਰੇਆਮ ਵਿਰੋਧ ਕਰਕੇ ਦੂਜੀ ਪਾਰਟੀ ਨੂੰ ਸਮਰਥਨ ਦਿੱਤਾ। ਪਿਛਲੇ ਦਿਨੀ ਡੇਰਾ ਸਰਸਾ ਦੇ ਰਾਜਨੀਤਕ ਵਿੰਗ ਦੇ ਮੁਖੀ ਰਹਿ ਚੁੱਕੇ ਪ੍ਰਦੀਪ ਕਲੇਰ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਲਗਾਏ ਦੋਸ਼ਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ