ਪੜਚੋਲ ਕਰੋ

ਭਗਵੰਤ ਮਾਨ ਦਾ ਦਾਅਵਾ, ਸਾਡੇ ਕੋਲ ਪੰਜਾਬ ਦੀ ਤਰੱਕੀ ਲਈ ਸਾਰਾ ਰੋਡਮੈਪ ਤਿਆਰ, ਅਸੀਂ ਬਣਾਵਾਂਗੇ ਰੰਗਲਾ ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਮਾਨ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਮੱਸਿਆਵਾਂ ਸੁਣੀਆਂ।ਲੋਕਾਂ ਨੇ ਥਾਂ-ਥਾਂ 'ਤੇ ਮਾਨ ਦਾ ਸਵਾਗਤ ਕੀਤਾ ਅਤੇ ਸਮਰਥਕ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

ਮੰਗਲਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਭਲਵਾਨ, ਪਲਾਸੌਰ, ਭੋਜੋਵਾਲੀ, ਭੱਦਲਵੜ, ਭੁੱਲਰਹੇੜੀ, ਕੌਲਸੇੜੀ, ਸਮੁੰਦਗੜ, ਕੰਧਾਰਗੜ, ਮੀਮਸਾ, ਸੇਰਪੁਰ ਸੋਢੀਆਂ, ਧਾਂਦਰਾ, ਬੰਗਾਂਵਾਲੀ, ਇਸੀ, ਰੁਲਦੂ ਸਿੰਘ ਵਾਲਾ, ਬਰੜਵਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕਰਕੇ ਇਲਾਕੇ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।ਸਾਡੇ ਨੇਤਾ ਆਮ ਘਰਾਂ ਤੋਂ ਨਿਕਲੇ ਹਨ। ਇਸੇ ਲਈ ਉਹ ਆਮ ਲੋਕਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਅਸੀਂ ਪੰਜਾਬ ਨੂੰ ਅੱਗੇ ਲਿਜਾਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ ਅਤੇ ਯੋਜਨਾਵਾਂ ਬਣਾ ਰਹੇ ਹਾਂ।

ਸਾਡੇ ਕੋਲ ਪੰਜਾਬ ਲਈ ਪੂਰਾ ਰੋਡਮੈਪ ਤਿਆਰ ਹੈ। ਅਸੀਂ ਪੰਜਾਬ ਦੀ ਖੇਤੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ। ਰੁਜਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜਗਾਰ ਦੇ ਢੁਕਵੇਂ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਪੈਸੇ ਅਤੇ ਹੁਨਰ, ਦੋਵਾਂ ਦੇ ਨਿਕਾਸ ਨੂੰ ਰੋਕਾਂਗੇ। ਸਾਡਾ ਮਕਸਦ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜਗਾਰਦਾਤਾ ਬਣਾਉਣਾ ਵੀ ਹੈ।

ਮਾਨ ਨੇ ਕਿਹਾ ਕਿ 'ਆਪ' ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਕਰੇਗੀ ਅਤੇ ਪੰਜਾਬ 'ਚ ਉਦਯੋਗ-ਵਪਾਰ ਨੂੰ ਪ੍ਰਫੁੱਲਤ ਕਰਨ ਲਈ ਵਪਾਰ ਦਾ ਸੁਰੱਖਿਅਤ ਮਾਹੌਲ ਬਣਾਏਗੀ। 'ਆਪ' ਸਰਕਾਰ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਮਿਲੇ ਸੁਝਾਵਾਂ ਨੂੰ ਆਪਣੀਆਂ ਯੋਜਨਾਵਾਂ 'ਚ ਸਾਮਲ ਕਰੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਨਵੇਂ ਉਦਯੋਗ ਲਗਾਉਣ ਲਈ ਅਸੀਂ ਇੰਸੈਂਟਿਵ ਦੀ ਵਿਵਸਥਾ ਕਰਾਂਗੇ ਅਤੇ 'ਰੇਡ ਰਾਜ' ਅਤੇ 'ਇੰਸਪੈਕਟਰ ਰਾਜ' ਨੂੰ ਜੜ ਤੋਂ ਖਤਮ ਕਰਾਂਗੇ। ਉਦਯੋਗ-ਵਪਾਰ ਦੇ ਵਧਣ ਨਾਲ ਸਰਕਾਰ ਦਾ ਮਾਲੀਆ ਵੀ ਵਧੇਗਾ ਅਤੇ ਰੁਜਗਾਰ ਵੀ ਵਧਣਗੇ।

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

 

 

 

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget