ਪੜਚੋਲ ਕਰੋ

ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਨਿਕੰਮੀਆਂ ਸਰਕਾਰਾਂ ਨੇ ਅੱਜ ਸੂਬੇ ਨੂੰ ਮੰਗਤਾ ਬਣਾ ਦਿੱਤਾ: ਸੁਖਬੀਰ ਬਾਦਲ

ਕੇਂਦਰ ਕੋਲੋਂ ਵਾਧੂ ਬਿਜਲੀ ਦੀ ਮੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਘੇਰਿਆ ਹੈ।

Punjab News: ਕੇਂਦਰ ਕੋਲੋਂ ਵਾਧੂ ਬਿਜਲੀ ਦੀ ਮੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ ਹੈ।

ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਲਿਖਿਆ ਹੈ ਕਿ 2016 'ਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ, ਪੰਜਾਬ ਬਿਜਲੀ ਵੇਚਣ ਲੱਗ ਗਿਆ ਸੀ। 2017 ਤੋਂ ਬਾਅਦ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ। ਅੱਜ ਪੰਜਾਬ ਕੇਂਦਰ ਤੋਂ ਬਿਜਲੀ ਖਰੀਦਣ ਲਈ ਚਿੱਠੀਆਂ ਲਿਖ ਰਿਹਾ ਹੈ। ਇਹ ਹੈ 'ਬਦਲਾਅ' ਦਾ ਨਤੀਜਾ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਨੂੰ ਚਿੱਠੀ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਚਿੱਠੀ ਵਿੱਚ 1000 ਮੈਗਾਵਾਟ ਆਰਟੀਸੀ ਬਿਜਲੀ ਦੀ ਅਲਾਟਮੈਂਟ ਨੂੰ 15 ਜੂਨ ਤੋਂ 15 ਅਕਤੂਬਰ, 2023 ਤੱਕ ਵਧਾਉਣ ਦੀ ਮੰਗ ਕੀਤੀ ਗਈ ਹੈ ਕਿਉਂਕਿ 10 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਸੀਐਮ ਮਾਨ ਨੇ ਪੱਤਰ ਵਿੱਚ ਲਿਖਿਆ ਹੈ ਕਿ ‘ਝੋਨੇ ਦੀ ਖੇਤੀ ਨੂੰ ਖੁਰਾਕ ਸੁਰੱਖਿਆ ਦੇ ਰਾਸ਼ਟਰੀ ਹਿੱਤ ਵਿੱਚ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ।’

ਦੱਸ ਦੇਈਏ ਕਿ ਮੌਸਮ ਵਿਭਾਗ (IMD) ਨੇ ਇਸ ਵਾਰ ਪੰਜਾਬ ਵਿੱਚ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਕਾਰਨ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੌਰਾਨ ਬਿਜਲੀ ਸੰਕਟ ਇੱਕ ਵਾਰ ਫਿਰ ਡੂੰਘਾ ਹੋ ਸਕਦਾ ਹੈ, ਜਿਸ ਲਈ ਪੰਜਾਬ ਨੂੰ ਵਾਧੂ ਬਿਜਲੀ ਦੀ ਲੋੜ ਪੈ ਰਹੀ ਹੈ। ਕਿਸਾਨਾਂ ਨੂੰ ਬਿਜਲੀ ਸੰਕਟ ਤੋਂ ਬਚਾਉਣ ਲਈ ਸੀਐਮ ਮਾਨ ਨੇ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

ਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾਭਗਵੰਤ ਮਾਨ ਨੇ ਕਰਮਜੀਤ ਅਨਮੋਲ ਨੇ ਲਾਏ ਸੁਰ , ਸੁਣੋ ਲਾਈਵ ਗੀਤਨਹੀਂ ਦਿੱਤੇ ਪੈਸੇ , ਫੱਸ ਗਏ Rapper ਬਾਦਸ਼ਾਹ , ਹੁਣ ਭੁਗਤੋ ਕੇਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

Embed widget