Sultanpur Lodhi: ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸੁਲਤਾਨਪੁਰ ਲੋਧੀ ਪੁਹੰਚੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਭ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਇਕਜੁੱਟ ਹੋ ਕੇ ਵਾਤਾਵਰਨਣ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਵਾਤਾਵਰਨ ਨਾਲ ਸਬੰਧਤ ਤੇ ਹੋਰ ਸੰਤ ਮਹਾਪੁਰਸ਼ ਪੁਹੰਚੇ।
ਦੱਸ ਦਈਏ ਕਿ ਸਾਉਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਸੰਨ 2000 ਨੂੰ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਸੀ। ਇਨ੍ਹਾਂ 22 ਸਾਲਾਂ ਦੇ ਲੰਮੇ ਸਮੇਂ ਦੌਰਾਨ ਪੰਜਾਬ ਵਿੱਚ ਵਾਤਾਵਰਣ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ। ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ਤੇ ਸੁਲਤਾਨਪੁਰ ਲੋਧੀ ਪਹੁੰਚੇ।
ਸੰਤ ਬਾਬਾ ਬਲਬੀਰ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੀ ਆਇਆਂ ਕਿਹਾ। ਇਸ ਮੌਕੇ ਬਾਬਾ ਜੀ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕੀਂ ਪੰਜਾਬ ਦੇ ਹੋ ਰਹੇ ਗੰਧਲੇ ਪਾਣੀਆਂ ਨੂੰ ਰੋਕਿਆ ਜਾਵੇ ਤੇ ਬੁੱਢੇ ਨਾਲ਼ੇ ਤੇ ਪਵਿੱਤਰ ਕਾਲੀ ਵਈਂ ਵਿੱਚ ਗੰਦਾ ਪਾਣੀ ਪੈਣ ਤੇ ਵੀ ਰੋਕ ਲਗਾਈ ਜਾਵੇ ਜਿਸ ਨਾਲ ਪੰਜਾਬ ਦਾ ਵਾਤਾਵਰਨ ਸਾਫ ਸੁਥਰਾ ਰਹੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਦੇ ਮੌਕੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਵੇਈਂ ਦੀ ਸਾਫ ਸਫਾਈ ਕਰਨ ਤੇ ਪਹਿਲਕਦਮੀ ਕਰਨ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ। ਤਦ ਹੀ ਅਸੀਂ ਆਪਣਾ ਜੀਵਨ ਸਫਲ ਕਰਾਂਗੇ।
ਵਰ੍ਹੇਗੰਢ ਦੇ ਸਮਾਗਮਾਂ ਦੌਰਾਨ ਬਾਬੇ ਨਾਨਕ ਦੀ ਵੇਈਂ ਕਿਨਾਰੇ ਸ਼ਬਦ-ਏ-ਨਾਦ ਜੱਥੇ ਵਿੱਚ ਸ਼ਾਮਲ ਰਬਾਬੀਆਂ ਭਾਈ ਰਣਜੋਧ ਸਿੰਘ, ਨਵਜੋਧ ਸਿੰਘ ਤੇ ਸਿਮਰਨਜੀਤ ਸਿੰਘ ਨੇ ਤੰਤੀ ਸਜ਼ਾਂ ਨਾਲ ਸ਼ਬਦ ਗਾਇਨ ਕਰਕੇ ਪੁਰਤਨ ਸਮੇਂ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ। ਸਮਾਗਮ ਦੀ ਸ਼ੁਰੂਆਤ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਰਸਭਿੰਨਾ ਕੀਰਤਨ ਕੀਤਾ।