ਪੜਚੋਲ ਕਰੋ

ਸਿਰੰਡਰ ਕਰਨ ਵਾਲੇ ਗੈਂਗਸਟਰਾਂ 'ਤੇ ਵਰਤਾਂਗੇ ਨਰਮੀ, 'ਆਪ' ਸਰਕਾਰ ਨੇ ਕੀਤਾ ਐਲਾਨ

ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਵਿੱਚ ਕੁਰਾਹੇ ਪਏ ਸਾਰੇ ਗੈਂਗਸਟਰਾਂ ਤੇ ਨੌਜਵਾਨ ਅਪਰਾਧੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਦੀ ਗੈਂਗਸਟਰ ਕਲਚਰ ਵਿਰੁੱਧ ਜ਼ੀਰੋ ਟੋਲਰੈਂਸ (ਬਿਲਕੁਲ ਬਰਦਾਸ਼ਤ ਨਾ ਕਰਨ) ਦੀ ਨੀਤੀ 'ਤੇ ਜ਼ੋਰ ਦਿੰਦਿਆਂ ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਵਿੱਚ ਅਜੇ ਵੀ ਸਰਗਰਮ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕੀਤੀ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਵਿੱਚ ਕੁਰਾਹੇ ਪਏ ਸਾਰੇ ਗੈਂਗਸਟਰਾਂ ਤੇ ਨੌਜਵਾਨ ਅਪਰਾਧੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੀਤ ਹੇਅਰ ਨੇ ਕਿਹਾ, “ਮੈਂ ਪੰਜਾਬ 'ਚ ਅਜੇ ਵੀ ਸਰਗਰਮ ਸਾਰੇ ਗੈਂਗਸਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਪਰਾਧ ਦਾ ਰਾਹ ਛੱਡ ਕੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਆਉਣ। ਸਾਡੀ ਸਰਕਾਰ ਉਨ੍ਹਾਂ ਪ੍ਰਤੀ ਨਰਮ ਰੁਖ ਰੱਖੇਗੀ, ਪਰ ਉਨ੍ਹਾਂ 'ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।" 

ਉਨ੍ਹਾਂ ਕਿਹਾ ਕਿ ਪਹਿਲਾਂ ਅਪਰਾਧੀਆਂ ਨੂੰ ਸਿਆਸਤਦਾਨਾਂ ਤੇ ਪੁਲਿਸ ਦੀ ਸਰਪ੍ਰਸਤੀ ਮਿਲਦੀ ਸੀ ਪਰ ਮਾਨ ਸਰਕਾਰ ਵਿੱਚ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਇਨ੍ਹਾਂ ਅਪਰਾਧੀਆਂ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਉਹ ਕਾਨੂੰਨ ਤੋਂ ਬਚ ਨਹੀਂ ਸਕਦੇ ਅਤੇ ਹਿੰਸਾ ਤੇ ਅਪਰਾਧ ਦਾ ਰਸਤਾ ਸਿਰਫ਼ ਤਬਾਹੀ ਵੱਲ ਜਾਂਦਾ ਹੈ। 

ਬੀਤੇ ਦਿਨ ਅੰਮ੍ਰਿਤਸਰ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਵਿੱਚ ਸ਼ਾਮਲ ਦੋ ਗੈਂਗਸਟਰਾਂ ਨੂੰ ਢੇਰ ਕਰਨ ਵਿੱਚ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੌਜਵਾਨਾਂ ਨੂੰ ਗੁੰਮਰਾਹ ਨਾ ਹੋਣ ਅਪੀਲ ਕੀਤੀ ਅਤੇ ਕਿਹਾ ਕਿ ਉਹ ਗੰਨ (ਬੰਦੂਕ) ਕਲਚਰ ਦੇ ਲਾਲਚ ਵਿੱਚ ਨਾ ਆਉਣ। 

ਮੰਤਰੀ ਮੀਤ ਹੇਅਰ ਨੇ ਕਿਹਾ, "ਸਿੱਧੂ ਮੂਸੇਵਾਲਾ ਦੀ ਮਾਂ ਆਪਣੇ ਇਕਲੌਤੇ ਪੁੱਤਰ ਦੇ ਕਤਲ ਤੋਂ ਬਾਅਦ ਦੁਖੀ ਹੈ ਅਤੇ ਬਿਨਾਂ ਸ਼ੱਕ ਮ੍ਰਿਤਕ ਗੈਂਗਸਟਰਾਂ ਦੇ ਰਿਸ਼ਤੇਦਾਰ ਵੀ ਉਨ੍ਹਾਂ ਦੀ ਮੌਤ 'ਤੇ ਦੁਖੀ ਹੋਣਗੇ। ਇਸ ਲਈ ਇਹ ਜ਼ਰੂਰੀ ਹੈ ਕਿ ਪੰਜਾਬ ਦੇ ਨੌਜਵਾਨ ਗੈਂਗਸਟਰਵਾਦ ਨੂੰ ਤਿਆਗ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਕੰਮ ਕਰਨ।"

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget