ਪੜਚੋਲ ਕਰੋ

16 ਲੱਖ ਰੁਪਏ ਵਿੱਤੀ ਸਹਾਇਤਾ ਸਮੇਤ ਬੱਚੇ ਦੇ ਰਾਸ਼ਨ 'ਤੇ ਪੜ੍ਹਾਈ ਦਾ ਖ਼ਰਚਾ ਚੁੱਕਾਂਗੇ : ਚੇਤਨ ਸਿੰਘ ਜੌੜਾਮਾਜਰਾ

ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜੋ ਜੀਅ ਇਸ ਜਹਾਨ ਤੋਂ ਚਲੇ ਗਏ, ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰੰਤੂ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਮਾਪੇ ਗੁਆ .....

ਪਾਤੜਾਂ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਤੜਾਂ ਵਿਖੇ ਪੁੱਜ ਕੇ ਆਪਣੇ ਮਾਪਿਆਂ ਸਮੇਤ ਪਰਿਵਾਰ ਦੇ 4 ਜੀਅ ਗੁਆਉਣ ਵਾਲੇ ਬੱਚੇ ਵਿਕਾਸ ਨਾਲ ਦੁੱਖ ਵੰਡਾਇਆ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।


ਇਸ ਮੌਕੇ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜੋ ਜੀਅ ਇਸ ਜਹਾਨ ਤੋਂ ਚਲੇ ਗਏ, ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰੰਤੂ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਮਾਪੇ ਗੁਆ ਚੁੱਕੇ ਇਸ ਬੱਚੇ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਅਗਲੇਰੀ ਪੜ੍ਹਾਈ ਸਮੇਤ ਰਾਸ਼ਨ ਮੁਹੱਈਆ ਕਰਵਾਉਣ ਤੋਂ ਇਲਾਵਾ ਪ੍ਰਤੀ ਜੀਅ 4 ਲੱਖ ਰੁਪਏ ਵਿਤੀ ਸਹਾਇਤਾ ਇਸ ਬੱਚੇ ਨੂੰ 16 ਲੱਖ ਰੁਪਏ ਦਿੱਤੀ ਜਾਵੇਗੀ।

ਇਸ ਉਪਰੰਤ ਸਿਹਤ ਮੰਤਰੀ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਾਤੜਾਂ ਤੇ ਸ਼ੁਤਰਾਣਾ ਦੇ ਹਸਪਤਾਲਾਂ 'ਚ ਜਾ ਕੇ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਇੱਥੇ ਤਾਇਨਾਤ ਡਾਕਟਰਾਂ ਤੇ ਹੋਰ ਅਮਲੇ ਨੂੰ ਮਰੀਜਾਂ ਨਾਲ ਮਿੱਤਰਤਾ ਭਰਪੂਰ ਵਿਵਹਾਰ ਕਰਨ ਤੇ ਸਾਫ਼-ਸਫਾਈ ਰੱਖਣ ਸਮੇਤ ਹੋਰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਸਿਹਤ ਮੰਤਰੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਨੂੰ ਪੂਰਾ ਕਰਨ ਲਈ ਰਾਜ 'ਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਖ਼ੁਦ ਰਾਜ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਇਹ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸੇ ਵੀ ਹਸਪਤਾਲ 'ਚ ਡਾਕਟਰ, ਨਰਸਿੰਗ ਸਟਾਫ਼ ਤੇ ਹੋਰ ਪੈਰਾਮੈਡੀਕਲ ਅਮਲੇ ਦੀ ਕੋਈ ਘਾਟ ਨਾ ਰਹੇ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 15 ਅਗਸਤ ਤੱਕ ਰਾਜ ਭਰ ਦੇ ਸਰਕਾਰੀ ਹਸਪਤਾਲਾਂ 'ਚ 215 ਤਰ੍ਹਾਂ ਦੀਆਂ ਦਵਾਈਆਂ ਪੁੱਜ ਜਾਣਗੀਆਂ। ਜਦਕਿ ਪਹਿਲੇ ਪੜਾਅ ਵਜੋਂ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇੱਕ ਸਵਾਲ ਦੇ ਜਵਾਬ 'ਚ ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਦਿਆਂ ਜਲਦੀ ਹੀ ਨਿਊਰੋ ਦੇ ਮਾਹਰ ਡਾਕਟਰ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਕਿ ਸ਼ੁਤਰਾਣਾ ਹਲਕੇ ਸਮੇਤ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਐਮਰਜੈਂਸੀ ਦੀ ਹਾਲਤ 'ਚ ਤੁਰੰਤ ਮੈਡੀਕਲ ਸੇਵਾ ਹਾਸਲ ਹੋ ਸਕੇ।

ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੁਰਜੀਤ ਸਿੰਘ ਫ਼ੌਜੀ, ਨਗਰ ਕੌਂਸਲ ਦੇ ਮੀਤ ਪ੍ਰਧਾਨ ਸੋਨੀ ਜਲੂਰ, ਕੁਲਦੀਪ ਸਿੰਘ ਥਿੰਦ, ਮਹਿੰਗਾ ਬਰਾੜ, ਰਾਣਾ ਐਮ.ਸੀ.,  ਕਰਨੈਲ ਸਿੰਘ, ਮਦਨ ਲਾਲ, ਗੁਲਾਬ ਸਿੰਘ ਹਰਿਆਊ, ਤੇਜੀ ਬੂਰੜ, ਰਣਜੀਤ ਵਿਰਕ, ਪੀ.ਏ. ਅਮਰੀਕ ਸਿੰਘ, ਲਾਡੀ ਜੌੜਾਮਾਜਰਾ, ਲਾਭ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget