Harpal Cheema: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਫਿਰ ਭਰੋਸਾ ਦਵਾਇਆ ਹੈ ਕਿ ਪੰਜਾਬ ਸਿਰ ਚੜ੍ਹਿਆ ਸਾਰੇ ਕਰਜ਼ਾ ਉਤਾਰਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦਾ ਵਿਕਾਸ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਗਰੰਟੀਆਂ ‘ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਉੱਪਰ ਸ਼ੇਅਰ ਵੀਡੀਓ ਵਿੱਚ ਕਿਹਾ, "ਜ਼ਿੰਮੇਵਾਰੀ ਵੱਡੀ ਹੈ, ਕਰਜ਼ਾ ਵੀ ਉਤਾਰਾਂਗੇ ਤੇ ਪੰਜਾਬ ਦਾ ਵਿਕਾਸ ਵੀ ਕਰਾਂਗੇ। ਸਾਰੀਆਂ ਗਰੰਟੀਆਂ ‘ਤੇ ਕੰਮ ਸ਼ੁਰੂ ਹੋ ਚੁੱਕਿਆ ਹੈ।


 









ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀ ਧਰਤੀ ਦਾ ਪੁੱਤ ਚੁਣਿਆ ਹੈ, ਜਿਹੜਾ ਸਾਫ਼ ਨੀਅਤ ਨਾਲ ਪੰਜਾਬ ਦੀ ਸੇਵਾ ਕਰਨ ਲੱਗਿਆ ਹੋਇਆ ਹੈ।



ਦੱਸ ਦਈਏ ਕਿ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਸੁਨਾਮ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ ਤੇ 'ਆਪ' ਲੀਡਰਸ਼ਿਪ ਵੀ ਮੌਜੂਦ ਰਹੇਗੀ। 


ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਬੀਤੇ ਦਿਨ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 


ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਨੂੰ ਸਤਿਕਾਰ ਭੇਂਟ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ‘ਚ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।