ਹੁਸ਼ਿਆਰਪੁਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੀ ਹੋਈ ਜਨਰਲ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਤਹਿਤ ਸਾਰੇ ਵਾਰਡਾਂ ਲਈ ਲਗਭਗ 25 ਕਰੋੜ ਰੁਪਏ ਦੇ ਕੰਮ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਵਿਚ ਵੱਖ-ਵੱਖ ਪ੍ਰੋਜੈਕਟਾਂ ਸਮੇਤ ਸ਼ਹਿਰ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ਆਦਿ ਦੇ ਕੰਮ ਸ਼ਾਮਲ ਹਨ, ਜਿਹੜੇ ਕਿ ਕਾਫੀ ਲੰਬੇ ਸਮੇਂ ਤੋਂ ਲਟਕੇ ਹੋਏ ਸਨ।


ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦੀ ਭਲਾਈ ਲਈ ਵੀ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।  ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉਪਰ ਉਠ ਕੇ ਸਭਨਾ ਦੇ ਸਹਿਯੋਗ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਬਿਹਤਰੀ ਲਈ ਹੋ ਰਹੇ ਵਧੀਆ ਕੰਮਾਂ ਦਾ ਸਾਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਸਵਾਗਤ ਕਰਨਾ ਚਾਹੀਦਾ ਹੈ।


ਨਗਰ ਨਿਗਮ ਦੀ ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਫਾਇਰ ਬ੍ਰਿਗੇਡ ਨੂੰ ਮੁਹੱਈਆ ਕਰਵਾਈ ਗਈ ਨਵੀਂ ਮਿੰਨੀ ਐਡਵਾਂਸ ਰੈਸਕਿਊ ਟੈਂਡਰ ਨੂੰ ਝੰਡੀ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਰੀਬ ਪੌਣੇ 2 ਕਰੋੜ ਰੁਪਏ ਦੀ ਲਾਗਤ ਵਾਲੀ ਇਸ ਅਤਿ-ਆਧੁਨਿਕ ਗੱਡੀ ਦੇ ਆਉਣ ਨਾਲ ਹੁਸ਼ਿਆਰਪੁਰ ਵਾਸੀਆਂ ਦੀ ਸੁਰੱਖਿਆ ਹੋਰ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਇਹ ਗੱਡੀ ਅੱਗ, ਭੂਚਾਲ, ਹੜ੍ਹ ਅਤੇ ਹੋਰਨਾਂ ਹੰਗਾਮੀ ਹਾਲਤਾਂ ਵਿਚ ਵਰਦਾਨ ਸਾਬਤ ਹੋਵੇਗੀ। 


ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਇਹ ਗੱਡੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਤੰਗ ਸੜਕਾਂ ਅਤੇ ਗਲੀਆਂ ਲਈ ਅਜਿਹੀਆਂ ਛੋਟੀਆਂ ਜੀਪਾਂ ਦੀ ਵੀ ਮੰਗ ਕੀਤੀ ਗਈ  ਹੈ, ਜੋ ਕਿ ਜਲਦ ਹੀ ਹੁਸ਼ਿਆਰਪੁਰ ਨੂੰ ਮਿਲਣਗੀਆਂ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।