Punjab Election 2022 : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਕੁੱਝ ਕਿਸਾਨ ਜਥੇਬੰਦੀਆਂ ਨੇ ਵੀ ਆਪਣੀ ਰਾਜਨੀਤਕ ਪਾਰਟੀ ਬਣਾ ਲਈ ਹੈ । ਉਥੇ ਹੀ 2012 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸਾਨਾਂ ਦੇ ਮਤ ਵੱਖ-ਵੱਖ ਹਨ । ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਫ਼ੈਸਲਾ ਲਿਆ ਗਿਆ ਹੈ


ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਣਗੇ ਨਾ ਹੀ ਕਿਸੇ ਰਾਜਨੀਤਕ ਪਾਰਟੀ ਦਾ ਸਮਰਥਨ ਕਰਨਗੇ । ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਕ ਪਾਰਟੀ ਬਣਾ ਲਈ ਗਈ ਹੈ ਪਰ ਉਹ ਰਾਜਨੀਤਕ ਪਾਰਟੀ ਦਾ ਸਮਰਥਨ ਨਹੀਂ ਕਰਦੇ । ਅਤੇ ਨਾ ਹੀ ਚੋਣਾਂ ਲੜਨਗੇ ।


ਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਅਜੇ ਅਧੂਰਾ ਹੈ ਅਜੇ ਬਹੁਤ ਮਸਲੇ ਹੱਲ ਨਹੀਂ ਹੋਈ ਜ਼ਮੀਨ ਕਿਸਾਨਾਂ ਦਾ ਕਰਜ਼ਾ ਮਾਫੀ ਜਾਂ ਸ਼ਹੀਦ ਕਿਸਾਨਾਂ ਦੇ ਸਮਾਰਕ ਲਈ ਜਗ੍ਹਾ। ਉਸੇ ਹੀ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਰਾਕੇਸ਼ ਟਿਕੈਤ ਜਲਦ ਹੀ ਪੰਜਾਬ ਆਉਣਗੇ ਤੇ ਕਈ ਮੁੱਦਿਆਂ ਉਪਰ ਗੱਲਬਾਤ ਹੋ ਸਕਦੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਚੱਕਣਗੇ ਤੇ ਸੰਯੂਕਤ ਕਿਸਾਨ ਮੋਰਚੇ ਅਨੁਸਾਰ ਚੋਣਾਂ ਤੋਂ ਦੂਰ ਰਹਿਣਗੇ ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin



 


https://apps.apple.com/in/app/abp-live-news/id811114904