ਪੜਚੋਲ ਕਰੋ
Ferozepur News : ਫਿਰੋਜ਼ਪੁਰ ਜ਼ਿਲ੍ਹੇ 'ਚ ਰੱਦ ਹੋ ਰਹੇ ਅਸਲਾ ਲਾਇਸੈਂਸ , ਹੁਣ ਤੱਕ 21 ਲਾਇਸੈਂਸ ਸਸਪੈਂਡ ਅਤੇ ਤਿੰਨ ਕੈਂਸਲ
Ferozepur News : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੂਬੇ ’ਚ ਅਸਲਾ ਲਾਇਸੈਂਸ ਧਾਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੋਂ

Weapon licenses
Ferozepur News : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੂਬੇ ’ਚ ਅਸਲਾ ਲਾਇਸੈਂਸ ਧਾਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਧੜਾ ਧੜ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਜਿਨ੍ਹਾਂ ਲੋਕਾਂ ਕੋਲ ਦੋ ਤੋਂ ਵੱਧ ਅਸਲੇ ਹੈ। ਉਨ੍ਹਾਂ ਦੇ ਵੀ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਫਿਰੋਜ਼ਪੁਰ ਅਮ੍ਰਿਤ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਫਿਰੋਜ਼ਪੁਰ ਵੱਲੋਂ ਹੁਣ ਤੱਕ ਉਨ੍ਹਾਂ ਕੋਲ 646 ਦੇ ਕਰੀਬ ਫਾਇਲਾਂ ਆਈਆਂ ਸਨ। ਜਿਨ੍ਹਾਂ ਵਿਚੋਂ 21 ਲਾਇਸੈਂਸ ਸਸਪੈਂਡ ਕੀਤੇ ਗਏ ਹਨ ਅਤੇ 3 ਰੱਦ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਅੱਗੇ ਦੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਗਏ ਖਾਲਿਸਤਾਨੀ ਨਾਅਰੇ ,ਗੁਰਪੰਤ ਸਿੰਘ ਪੰਨੂ ਨੇ ਸ਼ੇਅਰ ਕੀਤੀ ਵੀਡੀਓ
ਉਥੇ ਹੀ ਤੁਹਾਨੂੰ ਦੱਸ ਦਈਏ ਕਿ ਐਸ.ਐਸ.ਪੀ ਫਿਰੋਜ਼ਪੁਰ ਵੱਲੋਂ ਜੋ ਅੰਕੜੇ ਦੱਸੇ ਗਏ ਹਨ। ਉਨ੍ਹਾਂ ਅੰਕੜਿਆਂ ਅਤੇ ਡੀਸੀ ਦੇ ਅੰਕੜਿਆਂ ਵਿੱਚ ਫਰਕ ਨਜ਼ਰ ਆ ਰਿਹਾ ਇੰਜ ਜਾਪ ਰਿਹਾ ਹੈ ਕਿਉਂਕਿ ਐਸ.ਐਸ.ਪੀ ਕੰਵਰਦੀਪ ਕੌਰ ਨੇ ਅੰਕੜਿਆਂ ਦੀ ਗਿਣਤੀ 900 ਦੇ ਕਰੀਬ ਦੱਸੀ ਸੀ ਅਤੇ ਡੀਸੀ ਫਿਰੋਜ਼ਪੁਰ ਦੇ ਅੰਕੜੇ ਕੁੱਝ ਹੋਰ ਨਜ਼ਰ ਆ ਰਹੇ ਹਨ।
ਉਥੇ ਹੀ ਤੁਹਾਨੂੰ ਦੱਸ ਦਈਏ ਕਿ ਐਸ.ਐਸ.ਪੀ ਫਿਰੋਜ਼ਪੁਰ ਵੱਲੋਂ ਜੋ ਅੰਕੜੇ ਦੱਸੇ ਗਏ ਹਨ। ਉਨ੍ਹਾਂ ਅੰਕੜਿਆਂ ਅਤੇ ਡੀਸੀ ਦੇ ਅੰਕੜਿਆਂ ਵਿੱਚ ਫਰਕ ਨਜ਼ਰ ਆ ਰਿਹਾ ਇੰਜ ਜਾਪ ਰਿਹਾ ਹੈ ਕਿਉਂਕਿ ਐਸ.ਐਸ.ਪੀ ਕੰਵਰਦੀਪ ਕੌਰ ਨੇ ਅੰਕੜਿਆਂ ਦੀ ਗਿਣਤੀ 900 ਦੇ ਕਰੀਬ ਦੱਸੀ ਸੀ ਅਤੇ ਡੀਸੀ ਫਿਰੋਜ਼ਪੁਰ ਦੇ ਅੰਕੜੇ ਕੁੱਝ ਹੋਰ ਨਜ਼ਰ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲੇ ਅੰਦਰ ਕੁੱਲ 21 ਹਜ਼ਾਰ ਤੋਂ ਉੱਪਰ ਲਾਇਸੈਂਸ ਹੋਲਡਰ ਹਨ। ਜਿਨ੍ਹਾਂ ਵਿਚੋਂ 900 ਐਵੇਂ ਦੇ ਲਾਇਸੈਂਸ ਹੋਲਡਰ ਮਿਲੇ ਹਨ, ਜਿਨ੍ਹਾਂ ਨੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਕਨੂੰਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਇਸ ਸਭ ਬਾਰੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਲਿੱਖ ਕੇ ਭੇਜ ਦਿੱਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਚੰਡੀਗੜ੍ਹ
Advertisement
ਟ੍ਰੈਂਡਿੰਗ ਟੌਪਿਕ
