(Source: ECI/ABP News)
Weather Alert: ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ, ਮੀਂਹ ਨਾਲ ਤੇਜ਼ ਹਵਾਵਾਂ ਦੀ ਭਵਿੱਖਬਾਣੀ
IMD ਨੇ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਸ਼ਾਮ ਤੋਂ ਮੌਸਮ ਵਿਗੜ ਸਕਦਾ ਹੈ। ਮੀਂਹ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜ਼ਿਕਰਯੋਗ ਹੈ ਕਿ ਸਾਲ 2025 ਦੀ ਸ਼ੁਰੂਆਤ ਵੀ ਪੰਜਾਬ ਵਿੱਚ ਘੱਟ ਬਾਰਿਸ਼ ਨਾਲ ਹੋਈ ਹੈ।

Punjab News: IMD ਵੱਲੋਂ ਮੌਸਮ ਨੂੰ ਲੈ ਵਿਭਾਗ ਨੇ ਵੱਡੀ ਭਵਿੱਖਬਾਣੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ ਉਤੇ ਭਾਰੀ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ IMD ਨੇ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਸ਼ਾਮ ਤੋਂ ਮੌਸਮ ਵਿਗੜ ਸਕਦਾ ਹੈ। ਮੀਂਹ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 1 ਫਰਵਰੀ ਤੱਕ ਬਿਹਾਰ ਅਤੇ ਯੂਪੀ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਹੋਰ ਪੜ੍ਹੋ : ਪੰਜਾਬ 'ਚ ਫਰਵਰੀ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਸਾਲ ਦੀ ਸ਼ੁਰੂਆਤ 'ਚ ਹੋਈ ਘੱਟ ਬਾਰਿਸ਼
ਜ਼ਿਕਰਯੋਗ ਹੈ ਕਿ ਸਾਲ 2025 ਦੀ ਸ਼ੁਰੂਆਤ ਵੀ ਪੰਜਾਬ ਵਿੱਚ ਘੱਟ ਬਾਰਿਸ਼ ਨਾਲ ਹੋਈ ਹੈ। ਜਨਵਰੀ 2025 ਵਿੱਚ 56 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ, ਜਦਕਿ ਪਿਛਲਾ ਸਾਲ ਵੀ ਪੰਜਾਬ ਲਈ ਸੁੱਕਾ ਰਿਹਾ। 2024 ਦੇ ਮਾਨਸੂਨ ਸੀਜ਼ਨ ਵਿੱਚ ਪੰਜਾਬ ਵਿੱਚ 314.6 ਮਿਲੀਮੀਟਰ ਬਾਰਿਸ਼ ਹੋਈ, ਜੋਕਿ ਔਸਤ 439.8 ਮਿਲੀਮੀਟਰ ਤੋਂ 28 ਫ਼ੀਸਦੀ ਘੱਟ ਸੀ। ਉਥੇ ਹੀ ਦੂਜੇ ਪਾਸੇ ਜੇਕਰ ਅਸੀਂ ਜਨਵਰੀ 2025 ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਔਸਤਨ 19.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਇਸ ਮਹੀਨੇ ਹੁਣ ਤੱਕ ਸਿਰਫ਼ 8.3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।
ਜਨਵਰੀ ਮਹੀਨੇ ਦੇ ਅੰਦਰ ਪਾਰਾ ਲਗਾਤਾਰ ਵੱਧਿਆ ਹੈ
ਪੰਜਾਬ ਵਿੱਚ ਜਨਵਰੀ ਮਹੀਨੇ ਦੇ ਅੰਦਰ ਪਾਰਾ ਲਗਾਤਾਰ ਰਿਕਾਰਡ ਤੋੜ ਰਿਹਾ ਹੈ। ਬੀਤੇ ਦਿਨ ਦਾ ਤਾਪਮਾਨ 23 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਹੈ, ਜੋਕਿ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਹੈ। ਅਜਿਹਾ ਤਾਪਮਾਨ ਇਸ ਦਿਨ ਜਨਵਰੀ ਮਹੀਨੇ ਅੰਦਰ 2001 ਦੇ ਵਿੱਚ ਹੋਇਆ ਸੀ। 1970 ਤੋਂ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਦਰ ਜਿੰਨੇ ਵੀ ਤਾਪਮਾਨ ਰਿਕਾਰਡ ਕੀਤੇ ਗਏ ਹਨ,ਉਸ ਮੁਤਾਬਕ ਵੀ ਇਸ ਸਾਲ 2025 ਦਾ ਜਨਵਰੀ ਮਹੀਨਾ ਪਿਛਲੇ ਸਾਲਾਂ ਦੇ ਮੁਕਾਬਲੇ ਗਰਮ ਹੈ।
ਫ਼ਸਲ ਅਤੇ ਮਨੁੱਖੀ ਸਿਹਤ 'ਤੇ ਵੀ ਹੋ ਰਿਹਾ ਹੈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਨੇ ਕਿਹਾ ਲਗਾਤਾਰ ਮੌਸਮ ਦੇ ਵਿੱਚ ਜੋ ਵੱਡੀਆਂ ਤਬਦੀਲੀਆਂ ਤਾਪਮਾਨ ਸਬੰਧੀ ਵੇਖਣ ਨੂੰ ਮਿਲਣ ਰਹੀਆਂ ਹਨ, ਇਸ ਦਾ ਅਸਰ ਫ਼ਸਲ ਅਤੇ ਮਨੁੱਖੀ ਸਿਹਤ 'ਤੇ ਵੀ ਹੋ ਰਿਹਾ ਹੈ। ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਮੁਤਾਬਕ ਜ਼ਿਆਦਾ ਗਰਮੀ ਕਣਕ ਦੀ ਫ਼ਸਲ ਲਈ ਸਹੀ ਨਹੀਂ ਹੈ ਅਤੇ ਕਿਸਾਨਾਂ ਨੂੰ ਚੰਗਾ ਝਾੜ ਲੈਣ ਲਈ ਲਗਾਤਾਰ ਫ਼ਸਲ ਨੂੰ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
