ਪੜਚੋਲ ਕਰੋ

Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ

Punjab Weather Alert : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਿਲੀ ਵਾਰ ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਮੀਂਹ ਦੇ ਨਾਲ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਲੋਕਾਂ ਨੂੰ ਦਰੱਖਤਾਂ ਅਤੇ ਬਿਜ

Punjab Weather Alert : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਿਲੀ ਵਾਰ ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਮੀਂਹ ਦੇ ਨਾਲ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਲੋਕਾਂ ਨੂੰ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਹੇਠਾਂ ਖੜ੍ਹੇ ਨਾ ਹੋਣ ਅਤੇ ਪਾਣੀ ਭਰੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 31 ਜੁਲਾਈ ਤੱਕ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਅਤੇ ਪੋਂਗ ਡੈਮ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਿਹਾ ਹੈ। ਮਾਹਿਰਾਂ ਦੇ ਅਨੁਸਾਰ ਭਾਖੜਾ ਡੈਮ ਨੂੰ ਡੇਂਜਰ ਲੈਵਲ ਤੱਕ ਪਹੁੰਚਣ ਵਿੱਚ ਲਗਭਗ 20 ਤੋਂ 30 ਦਿਨ ਅਤੇ ਪੋਂਗ ਡੈਮ ਨੂੰ 15 ਤੋਂ 25 ਦਿਨ ਲੱਗ ਸਕਦੇ ਹਨ। ਜੇਕਰ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ, ਜਿਸ ਨਾਲ ਪੰਜਾਬ ਵਿੱਚ ਹੜ੍ਹ ਦਾ ਖਤਰਾ ਵੱਧ ਸਕਦਾ ਹੈ।

ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਮੀਂਹ ਕਾਰਨ ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 8 ਮਹੀਨੇ ਦਾ ਬੱਚਾ, 2 ਔਰਤਾਂ ਅਤੇ 2 ਮਰਦ ਸ਼ਾਮਲ ਹਨ। ਸਾਰੀਆਂ ਲਾਸ਼ਾਂ ਕਾਰ ਦੇ ਅੰਦਰ ਫਸੀਆਂ ਹੋਈਆਂ ਮਿਲੀਆਂ।

ਮ੍ਰਿਤਕਾਂ ਦੀ ਪਹਿਚਾਣ ਬੱਚਨ ਸਿੰਘ, ਉਨ੍ਹਾਂ ਦੇ ਪੁੱਤਰ ਰਿਪਨ, ਪੁੱਤਰਵਧੂ ਰਿੰਪੀ, ਭਤੀਜੀ ਕੀਰਤੀ ਰਾਣਾ ਅਤੇ 8 ਮਹੀਨੇ ਦੇ ਪੋਤੇ ਵਜੋਂ ਹੋਈ ਹੈ।

ਕੀਰਤੀ ਰਾਣਾ ਚੰਡੀਗੜ੍ਹ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦੀ ਸੀ। ਉਸਦੇ ਪਿਤਾ ਦੀ ਵੀ ਕੁਝ ਸਾਲ ਪਹਿਲਾਂ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਬੱਚਨ ਸਿੰਘ ਦਾ ਪੁੱਤਰ ਰਿਪਨ ਪੁਲਿਸ ਵਿਭਾਗ ਵਿੱਚ ਪੋਂਗ ਡੈਮ 'ਤੇ ਤਾਇਨਾਤ ਸੀ। ਪਰਿਵਾਰ ਆਪਣੇ 8 ਮਹੀਨੇ ਦੇ ਬੱਚੇ ਦੀ ਕੰਨ ਦੀ ਸਰਜਰੀ ਲਈ ਉਸਨੂੰ ਚੰਡੀਗੜ੍ਹ PGI ਲੈ ਕੇ ਗਿਆ ਸੀ ਅਤੇ ਸੋਮਵਾਰ ਰਾਤ ਵਾਪਸ ਘਰ ਆ ਰਿਹਾ ਸੀ, ਜਦੋਂ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਉੱਧਰ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਭਾਰੀ ਮੀਂਹ ਤੋਂ ਬਾਅਦ ਅਚਾਨਕ ਹੜ੍ਹ (ਫਲੈਸ਼ ਫਲੱਡ) ਆ ਗਿਆ। ਅੱਧੀ ਰਾਤ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਨਿਕਲ ਆਏ। ਮੀਂਹ ਨਾਲ ਆਏ ਮਲਬੇ ਨੇ ਕਈ ਘਰਾਂ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਾਇਆ। ਇੱਕ ਮਕਾਨ ਦੀ ਪੂਰੀ ਮੰਜ਼ਿਲ ਮਲਬੇ ਹੇਠਾਂ ਦੱਬ ਗਈ। ਸਰੋਲ ਮੁਹੱਲੇ ਵਿੱਚ ਕਰੀਬ 10 ਵਾਹਨਾਂ ਨੂੰ ਨੁਕਸਾਨ ਪਹੁੰਚਿਆ, ਜਦਕਿ ਕੁਝ ਗੱਡੀਆਂ ਹੜ੍ਹ ਦੇ ਪਾਣੀ ਵਿੱਚ ਰੁੜ੍ਹ ਗਈਆਂ। ਮੂਸਲਾਧਾਰ ਮੀਂਹ ਕਾਰਨ ਪਠਾਨਕੋਟ-ਭਰਮੌਰ ਨੈਸ਼ਨਲ ਹਾਈਵੇ ਸਮੇਤ ਹਿਮਾਚਲ ਦੀਆਂ 250 ਤੋਂ ਵੱਧ ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ।

Advertisement

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Advertisement

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget