ਪੰਜਾਬ ਵਿੱਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਸਮੇਂ ਕੁਝ ਇਲਾਕਿਆਂ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਤਾਂ ਮਿਲ ਰਹੀ ਹੈ, ਪਰ ਤਾਪਮਾਨ ਵਿੱਚ ਆ ਰਹੀ ਕਮੀ ਅਤੇ ਠੰਡੀ ਹਵਾਵਾਂ ਨੇ ਘਰੋਂ ਬਾਹਰ ਨਿਕਲਣ ਵਾਲਿਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ 31 ਦਸੰਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 26 ਦਸੰਬਰ ਤੋਂ 31 ਦਸੰਬਰ ਤੱਕ ਸੰਘਣੇ ਕੋਹਰੇ ਦੇ ਨਾਲ ਸ਼ੀਤ ਲਹਿਰ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

Continues below advertisement

ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਮੌਸਮ ਵਿਭਾਗ ਨੇ ਪਠਾਨਕੋਟ, ਨਵਾਂਸ਼ਹਿਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਸੰਘਣੇ ਕੋਹਰੇ ਅਤੇ ਸ਼ੀਤ ਲਹਿਰ ਨੂੰ ਲੈ ਕੇ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਸੰਘਣੇ ਕੋਹਰੇ ਅਤੇ ਕੜਾਕੇ ਦੀ ਠੰਢ ਲਈ ਤਿਆਰ ਰਹਿਣਾ ਪਵੇਗਾ।

Continues below advertisement

ਜ਼ਿਲ੍ਹਾਵਾਰ ਤਾਪਮਾਨ

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਸਮੇਂ ਰਾਜ ਵਿੱਚ ਫਰੀਦਕੋਟ ਜ਼ਿਲ੍ਹਾ ਠੰਢ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਸਭ ਤੋਂ ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਦਿਨ ਦੇ ਸਮੇਂ ਸਭ ਤੋਂ ਵੱਧ ਤਾਪਮਾਨ ਵੀ 25.4 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਹੀ ਦਰਜ ਹੋਇਆ।

ਉੱਥੇ ਹੀ ਪਟਿਆਲਾ ਵਿੱਚ ਦਿਨ ਦੇ ਸਮੇਂ ਕਾਫ਼ੀ ਠੰਢ ਮਹਿਸੂਸ ਕੀਤੀ ਗਈ, ਜਿੱਥੇ ਵੱਧ ਤੋਂ ਵੱਧ ਤਾਪਮਾਨ ਸਿਰਫ਼ 14.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਕਾਫ਼ੀ ਘੱਟ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 6.4 ਡਿਗਰੀ, ਗੁਰਦਾਸਪੁਰ ਵਿੱਚ 5.5 ਡਿਗਰੀ, ਹੁਸ਼ਿਆਰਪੁਰ ਵਿੱਚ 5.1 ਡਿਗਰੀ ਅਤੇ ਬਠਿੰਡਾ (ਹਵਾਈ ਅੱਡਾ) ‘ਤੇ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।