Weather Update: ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ ਇਸ ਸਮੇਂ ਗੁਜਰਾਤ, ਰਾਜਸਥਾਨ, ਪੰਜਾਬ, ਹਰਿਆਣਾ ਅਤੇ ਆਸਪਾਸ ਦੇ ਖੇਤਰਾਂ ਤੋਂ ਹਟ ਰਿਹਾ ਹੈ। ਆਈਐਮਡੀ ਦੇ ਅਨੁਸਾਰ ਪੱਛਮੀ ਮੱਧ ਬੰਗਾਲ ਦੀ ਖਾੜੀ ਵਿੱਚ ਇੱਕ ਵਾਰ ਫਿਰ ਘੱਟ ਦਬਾਅ ਬਣ ਰਿਹਾ ਹੈ। 


ਇਸ ਕਾਰਨ ਬੁੱਧਵਾਰ ਨੂੰ ਪੂਰਬੀ ਤੱਟ ਉਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਰਨਾਟਕ ਦੇ ਅੰਦਰੂਨੀ ਹਿੱਸੇ ਵਿਚ ਮੰਗਲਵਾਰ ਨੂੰ 190 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਵੀ ਭਾਰੀ ਮੀਂਹ ਪਿਆ। ਭਾਰੀ ਮੀਂਹ ਕਾਰਨ ਮੁੰਬਈ ਦੀਆਂ ਸੜਕਾਂ ‘ਤੇ ਪਾਣੀ ਭਰ ਗਿਆ।


ਇਹ ਵੀ ਪੜ੍ਹੋ: ਫਿਰ ਲਾਗੂ ਹੋਣਗੇ ਤਿੰਨ ਖੇਤੀ ਕਾਨੂੰਨ? ਕੰਗਨਾ ਰਣੌਤ ਦੇ ਦਾਅਵੇ ਮਗਰੋਂ ਮੱਚੀ ਸਿਆਸੀ ਖਲਬਲੀ


ਭਾਰਤੀ ਮੌਸਮ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਐਨਸੀਆਰ ਅਤੇ ਆਸ-ਪਾਸ ਦੇ ਰਾਜਾਂ ਜਿਵੇਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਤੇਜ਼ ਹਨੇਰੀ ਦੇ ਨਾਲ ਮੀਂਹ ਪੈ ਸਕਦਾ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿੱਚ ਪੈਂਦੇ ਹਰ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੰਗਲਵਾਰ ਨੂੰ ਹੀ ਰਾਜਸਥਾਨ ਦੇ ਪੱਛਮੀ ਹਿੱਸੇ ਅਤੇ ਕੱਛ ਅਤੇ ਗੁਜਰਾਤ ਦੇ ਭੁਜ ਤੋਂ ਦੱਖਣੀ-ਪੱਛਮੀ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ।


ਇਹ ਵੀ ਪੜ੍ਹੋ: ਮੌਸਮ ਨੇ ਲਈ ਕਰਵਟ! 90KM ਦੀ ਰਫਤਾਰ ਨਾਲ ਤੂਫਾਨ ਦੀ ਚੇਤਾਵਨੀ! ਮੁੜ ਹੋਏਗਾ ਜਲਥਲ


26 ਸਤੰਬਰ ਤੱਕ ਭਾਰੀ ਬਾਰਿਸ਼ 
ਆਈਐਮਡੀ ਦੇ ਅਨੁਸਾਰ ਮਾਨਸੂਨ ਦੀ ਵਾਪਸੀ ਰੇਖਾ ਗੁਜਰਾਤ ਤੋਂ ਪੰਜਾਬ ਦੇ ਫ਼ਿਰੋਜ਼ਪੁਰ, ਹਰਿਆਣਾ ਦੇ ਸਿਰਸਾ, ਰਾਜਸਥਾਨ ਦੇ ਚੁਰੂ, ਅਜਮੇਰ, ਮਾਉਂਟ ਆਬੂ ਅਤੇ ਡੀਸਾ ਤੋਂ ਹੁੰਦੀ ਹੋਈ ਬਣ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸ ਕਾਰਨ 24-26 ਸਤੰਬਰ ਦਰਮਿਆਨ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਗੁਜਰਾਤ ਅਤੇ ਤੱਟਵਰਤੀ ਕਰਨਾਟਕ ਦੇ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕੋਂਕਣ ਗੋਆ ਅਤੇ ਮੱਧ ਮਹਾਰਾਸ਼ਟਰ ਵਿਚ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ।



ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਆਈਐਮਡੀ ਨੇ ਕਿਹਾ ਕਿ ਬੁੱਧਵਾਰ ਨੂੰ ਮੱਧ ਭਾਰਤ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਉੱਤਰ-ਪੱਛਮੀ ਗੁਜਰਾਤ, ਮੱਧ ਪ੍ਰਦੇਸ਼, ਤੇਲੰਗਾਨਾ, ਅੰਦਰੂਨੀ ਕਰਨਾਟਕ, ਪੱਛਮੀ ਮਹਾਰਾਸ਼ਟਰ ਦੇ ਨਾਲ-ਨਾਲ ਅਸਾਮ ਵਿੱਚ ਵੀ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੁਜਰਾਤ, ਉੱਤਰੀ ਕਰਨਾਟਕ, ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਉੜੀਸਾ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।