ਪੜਚੋਲ ਕਰੋ

Weather Report: ਪੰਜਾਬ ਦਾ ਵਿਗੜੇਗਾ ਮੌਸਮ, ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ, ਠੰਢ ਤੋੜੇਗੀ ਰਿਕਾਰਡ

ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ 26 ਦਸੰਬਰ ਦੀ ਰਾਤ...

Punjab Weather Report: ਮੌਸਮ ਵਿਭਾਗ ਨੇ ਪੰਜਾਬੀਆਂ ਨੂੰ ਅਲਰਟ ਕੀਤਾ ਹੈ। ਅਗਲੇ ਦਿਨਾਂ ਵਿੱਚ ਠੰਢ ਰਿਕਾਰਡ ਤੋੜੇਗੀ। ਇਸ ਦੇ ਨਾਲ ਹੀ ਬਾਰਸ਼ ਤੇ ਧੁੰਦ ਨਾਲ ਵੀ ਟਾਕਰਾ ਹੋਏਗਾ। ਇਸ ਲਈ ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ 26 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਮੱਧ ਭਾਰਤ ਤੱਕ ਦੇਖਣ ਨੂੰ ਮਿਲੇਗਾ। ਇਸ ਗੜਬੜੀ ਕਾਰਨ 26 ਤੋਂ 28 ਦਸੰਬਰ ਤੱਕ ਤਿੰਨ ਦਿਨ ਪਹਾੜਾਂ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਪਹਾੜਾਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਠੰਢ ਨੇ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 4.9 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ 'ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਨਾਲੋਂ 6.4 ਡਿਗਰੀ ਘੱਟ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 12 ਤੋਂ 18 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਪਠਾਨਕੋਟ 'ਚ 5.4 ਮਿਲੀਮੀਟਰ, ਬਠਿੰਡਾ 'ਚ 8.4, ਫਤਿਹਗੜ੍ਹ ਸਾਹਿਬ 'ਚ 2.5, ਫ਼ਿਰੋਜ਼ਪੁਰ 'ਚ 2 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਜਦਕਿ ਹੋਰ ਥਾਵਾਂ 'ਤੇ ਵੀ ਬੂੰਦਾਬਾਂਦੀ ਹੋਈ। ਹੁਣ ਆਉਣ ਵਾਲੇ ਦੋ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। 27 ਦਸੰਬਰ ਨੂੰ ਮੁੜ ਪੰਜਾਬ ਵਿੱਚ ਬਾਰਸ਼ ਹੋਏਗੀ।

ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਲੁਧਿਆਣਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਤੇ ਲੁਧਿਆਣਾ ਵਿੱਚ ਵੀ ਧੂੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget