Punjab Weather Update: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Weather changed: ਵੈਸਟਰਨ ਡਿਸਟਰਬੈਂਸ ਕਰਕੇ ਇੱਕ ਵਾਰ ਫਿਰ ਪੰਜਾਬ ਦਾ ਮੌਸਮ ਬਦਲ ਗਿਆ ਹੈ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
![Punjab Weather Update: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ Weather changed again due to Western Disturbance in Punjab, yellow alert for rain and strong winds in 8 districts Punjab Weather Update: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ](https://feeds.abplive.com/onecms/images/uploaded-images/2024/03/28/6289b4c9bf6ff98b2258e200cff8c16d1711589240972700_original.jpg?impolicy=abp_cdn&imwidth=1200&height=675)
Punjab Weather Update: ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ 'ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਕਰਕੇ ਅੱਜ ਵੀਰਵਾਰ ਨੂੰ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
ਅੱਜ ਵੀ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ
ਆਉਣ ਵਾਲੇ ਤਿੰਨ ਦਿਨਾਂ 'ਚ ਪੰਜਾਬ 'ਚ ਬੱਦਲਾਂ ਕਾਰਨ ਗਰਮੀ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਜਿਵੇਂ ਹੀ ਬੱਦਲ ਸਾਫ਼ ਹੋਣਗੇ, ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ। ਫਿਲਹਾਲ ਜ਼ਿਆਦਾਤਰ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ 16 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਜਾਣੋ ਸ਼ਹਿਰਾਂ ਦਾ ਤਾਪਮਾਨ-
ਅੰਮ੍ਰਿਤਸਰ- ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ 19 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ- ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ। ਤਾਪਮਾਨ 20 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਬੱਦਲਵਾਈ ਰਹੇਗੀ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ- ਮੀਂਹ ਪੈਣ ਦੇ ਆਸਾਰ ਹਨ। ਤੇਜ਼ ਹਵਾਵਾਂ ਵੀ ਚੱਲਣਗੀਆਂ। ਤਾਪਮਾਨ 22 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)