ਪੜਚੋਲ ਕਰੋ

Punjab Weather Today: ਪੰਜਾਬ ’ਚ ਬਦਲਿਆ ਮੌਸਮ, ਦੇਰ ਰਾਤ ਗੜ੍ਹੇਮਾਰੀ ਕਰਕੇ ਵੱਧੀ ਠੰਡ, ਤੇਜ਼ ਹਵਾਵਾਂ ਦੇ ਨਾਲ ਛਮ-ਛਮ ਪੈ ਰਿਹਾ ਮੀਂਹ, ਜਾਣੋ ਅਗਲੇ ਤਿੰਨ ਦਿਨ ਮੌਸਮ ਕਿਵੇਂ ਦਾ ਰਹੇਗਾ

ਦੇਰ ਰਾਤ ਤੋਂ ਹੀ ਮੌਸਮ ਇੱਕਦਮ ਬਦਲ ਗਿਆ, ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਸ਼ੁਰੂ ਹੋ ਗਈ ਜਿਸ ਕਰਕੇ ਤਾਪਮਾਨ ਚ ਗਿਰਾਵਟ ਦਰਜ ਕੀਤੀ ਗਈ। ਅੱਜ ਵੀ ਤੜਕ ਸਵੇਰ ਤੋਂ ਹੀ ਮੀਂਹ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਜਾਰੀ ਹੈ। ਆਓ ਜਾਣਦੇ ਹਾਂ..

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਅੱਜ ਯਾਨੀਕਿ ਸ਼ੁੱਕਰਵਾਰ ਸਵੇਰ ਤੱਕ ਤੇਜ਼ ਹਵਾਵਾਂ ਨਾਲ ਹੋਈ ਬੂੰਦਾਬਾਂਦੀ ਨਾਲ ਠੰਢ ਵਿੱਚ ਵਾਧਾ ਹੋਇਆ ਹੈ। ਜਲੰਧਰ ਵਿੱਚ ਗੜ੍ਹੇਮਾਰੀ ਵੀ ਦਰਜ ਕੀਤੀ ਗਈ, ਜਿਸ ਤੋਂ ਬਾਅਦ ਤੇਜ਼ ਹਵਾਵਾਂ ਵੱਗਦੀਆਂ ਰਹੀਆਂ। ਮੀਂਹ ਅਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਸਭ ਤੋਂ ਘੱਟ ਨਿਊਨਤਮ ਤਾਪਮਾਨ 3.2 ਡਿਗਰੀ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ 23 ਜਨਵਰੀ ਨੂੰ ਪੂਰਾ ਦਿਨ ਮੌਸਮ ਖਰਾਬ ਰਹੇਗਾ। ਰੁਕ-ਰੁਕ ਕੇ ਦਿਨ ਭਰ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੀ ਸੰਭਾਵਨਾ 78 ਫੀਸਦੀ ਤੱਕ ਹੈ। ਜਲੰਧਰ ਸਮੇਤ ਨੇੜਲੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਵੈਸਟਨ ਡਿਸਟਰਬਨ ਕਾਰਨ ਅਗਲੇ ਦੋ ਦਿਨ ਮੀਂਹ, ਗਰਜ-ਚਮਕ ਅਤੇ ਗੜ੍ਹੇਮਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਗੜ੍ਹੇ ਪੈ ਸਕਦੇ ਹਨ।

ਉੱਥੇ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਵੱਗ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਉੱਤਰੀ ਭਾਰਤ ਵਿੱਚ ਵੈਸਟਨ ਡਿਸਟਰਬਨ ਸਰਗਰਮ

ਉੱਤਰੀ ਭਾਰਤ ਵਿੱਚ ਇਸ ਸਮੇਂ ਵੈਸਟਨ ਡਿਸਟਰਬਨ ਸਰਗਰਮ ਹੈ। ਇਸ ਦੇ ਨਾਲ ਹੀ ਉੱਤਰੀ ਪਾਕਿਸਤਾਨ ਦੇ ਉੱਪਰ ਬਣਿਆ ਇੱਕ ਮੌਸਮੀ ਚੱਕਰ ਵੀ ਇਸ ਨਾਲ ਜੁੜ ਗਿਆ ਹੈ, ਜਿਸ ਕਾਰਨ ਇਸ ਦਾ ਪ੍ਰਭਾਵ ਹੋਰ ਵਧ ਗਿਆ ਹੈ। 26 ਜਨਵਰੀ 2026 ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵਾਂ ਵੈਸਟਨ ਡਿਸਟਰਬਨ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ।

ਤਾਪਮਾਨ ਚਾਰ ਡਿਗਰੀ ਤੱਕ ਵਧੇਗਾ

ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ 23 ਜਨਵਰੀ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 27 ਅਤੇ 28 ਜਨਵਰੀ ਨੂੰ ਕੁਝ ਥਾਵਾਂ ’ਤੇ ਮੀਂਹ ਹੋਣ ਦੇ ਆਸਾਰ ਹਨ, ਜਦਕਿ 24 ਅਤੇ 26 ਜਨਵਰੀ ਨੂੰ ਇੱਕਾ-ਦੁੱਕਾ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਅਗਲੇ 48 ਘੰਟਿਆਂ ਵਿੱਚ ਨਿਊਨਤਮ ਤਾਪਮਾਨ 2 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਇਸ ਤੋਂ ਬਾਅਦ ਦੇ ਅਗਲੇ 48 ਘੰਟਿਆਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਘਟ ਸਕਦਾ ਹੈ। ਫਿਰ ਤਾਪਮਾਨ ਵਿੱਚ ਮੁੜ ਵਾਧਾ ਹੋਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨ ਮੌਸਮ ਕਿਵੇਂ ਰਹੇਗਾ

24 ਜਨਵਰੀ – ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਘਣਾ ਕੋਹਰਾ ਛਾ ਸਕਦਾ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

25 ਜਨਵਰੀ – ਸੂਬੇ ਦੇ ਕੁਝ ਇਲਾਕਿਆਂ ਵਿੱਚ ਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ। ਮੌਸਮ ਸੁੱਕਾ ਰਹਿਣ ਦੇ ਆਸਾਰ ਹਨ।

26 ਜਨਵਰੀ – ਫਿਲਹਾਲ ਕਿਸੇ ਤਰ੍ਹਾਂ ਦੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget