ਪੜਚੋਲ ਕਰੋ

Punjab Weather: ਪੰਜਾਬ 'ਚ ਬਦਲਿਆ ਮੌਸਮ! ਸਵੇਰੇ ਤੋਂ ਹੀ ਕਈ ਥਾਵਾਂ 'ਤੇ ਪਿਆ ਮੀਂਹ, ਅੱਜ 8 ਜ਼ਿਲ੍ਹਿਆਂ 'ਚ ਬਾਰਿਸ਼ ਸਣੇ ਤੇਜ਼ ਹਵਾਵਾਂ ਦਾ ਅਲਰਟ, ਮਾਨਸੂਨ ਨੇ ਵੀ ਫੜ੍ਹੀ ਰਫ਼ਤਾਰ

ਪੰਜਾਬ ਦੇ ਵਿੱਚ ਮੌਸਮ ਸੁਹਾਵਨਾ ਹੋ ਗਿਆ ਹੈ। ਤੜਕ ਸਵੇਰ ਤੋਂ ਹੀ ਕੁੱਝ ਥਾਵਾਂ ਉੱਤੇ ਚੰਗੀ ਬਾਰਿਸ਼ ਹੋਈ ਹੈ। ਉੱਧਰ ਮੌਸਮ ਵਿਭਾਗ ਵੱਲੋਂ ਵੀ ਅੱਜ ਦੇ ਲਈ ਤੇਜ਼ ਮੀਂਹ ਤੇ ਨਾਲ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ।

Weather Changes in Punjab: ਮੰਗਲਵਾਰ ਯਾਨੀਕਿ ਅੱਜ 17 ਜੂਨ ਨੂੰ ਪੰਜਾਬ ਦੇ ਕੁੱਝ ਇਲਾਕਿਆਂ ਦੇ ਵਿੱਚ ਤੜਕ ਸਾਰ ਮੀਂਹ ਨੇ ਦਸਤਕ ਦੇ ਦਿੱਤੀ। ਪਰਸੋਂ ਪਏ ਮੀਂਹ ਤੋਂ ਬਾਅਦ ਮੌਸਮ ਦੇ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਰਕੇ ਤਾਪਮਾਨ ਦੇ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 20 ਜੂਨ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਮਾਨਸੂਨ ਦੀ ਰਫ਼ਤਾਰ ਵੀ ਚੰਗੀ ਹੈ, ਜਿਸ ਕਰਕੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ 25 ਤੋਂ 30 ਜੂਨ ਦੇ ਵਿਚਕਾਰ ਮਾਨਸੂਨ ਪੰਜਾਬ ਵਿੱਚ ਦਸਤਕ ਦੇਵੇਗਾ। 

ਮਾਨਸੂਨ ਨੇ ਵੀ ਫੜ੍ਹੀ ਰਫ਼ਤਾਰ

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਗੁਜਰਾਤ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ, ਓਡੀਸ਼ਾ, ਉਪ-ਹਿਮਾਲਈ ਪੱਛਮੀ ਬੰਗਾਲ ਅਤੇ ਸਿੱਕਿਮ ਵਿੱਚ ਅਗਲੇ 24 ਘੰਟਿਆਂ ਵਿੱਚ ਅਤੇ ਉਸ ਤੋਂ ਬਾਅਦ ਪੱਛਮੀ ਬੰਗਾਲ, ਝਾਰਖੰਡ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਅਨੂਕੂਲ ਹਾਲਾਤ ਬਣ ਰਹੇ ਹਨ। ਮਾਨਸੂਨ ਇਸ ਵੇਲੇ ਸਮੇਂ ਨਾਲੋਂ ਇੱਕ ਹਫ਼ਤਾ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਬਣੀ ਰਹੀ ਤਾਂ ਇਹ ਮਹੀਨੇ ਦੇ ਅਖੀਰ ਤੱਕ ਮਾਨਸੂਨ ਪੰਜਾਬ ਤੱਕ ਪਹੁੰਚ ਸਕਦਾ ਹੈ।

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਪੰਜਾਬ ਦੇ 8 ਜ਼ਿਲ੍ਹਿਆਂ – ਪਟਿਆਲਾ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਹੋਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ 'ਤੇ 40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵਗ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਹੌਲੀ-ਹੌਲੀ ਮੁੜ ਹੁਸ਼ਿਆਰਪੁਰ, ਮੋਹਾਲੀ, ਪਠਾਨਕੋਟ, ਨਵਾਂਸ਼ਹਿਰ ਅਤੇ ਨੇੜਲੇ ਖੇਤਰਾਂ 'ਚ ਮੌਸਮ ਸਰਗਰਮ ਹੋ ਸਕਦਾ ਹੈ।

ਅਧਿਕਤਮ ਤਾਪਮਾਨ ਵਿੱਚ ਆ ਰਹੇ ਬਦਲਾਵ

ਅੱਜ ਰਾਜ ਦੇ ਔਸਤ ਅਧਿਕਤਮ ਤਾਪਮਾਨ ਵਿੱਚ 1.9°C ਦੀ ਕਮੀ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 37.5°C ਰਿਕਾਰਡ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧਤਰ ਥਾਵਾਂ 'ਤੇ ਤਾਪਮਾਨ ਵਿੱਚ 2 ਤੋਂ 5 ਡਿਗਰੀ ਤੱਕ ਦੀ ਕਮੀ ਵੇਖਣ ਨੂੰ ਮਿਲੀ ਹੈ। ਹੁਣ ਤੱਕ ਰਾਜ ਵਿੱਚ ਜ਼ਿਆਦਾਤਰ ਥਾਵਾਂ 'ਤੇ ਵਰਖਾ ਨਹੀਂ ਹੋਈ, ਹਾਲਾਂਕਿ ਸਲੋਆਣਾ (ਹੁਸ਼ਿਆਰਪੁਰ) ਵਿੱਚ 36.5 ਮਿ.ਮੀ. ਮੀਂਹ ਰਿਕਾਰਡ ਕੀਤਾ ਗਿਆ ਹੈ।

ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ ਅਤੇ ਮੌਸਮ ਦੀ ਸਥਿਤੀ ਇਸ ਤਰ੍ਹਾਂ ਹੈ:

ਅੰਮ੍ਰਿਤਸਰ: ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 29 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਜਲੰਧਰ: ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 29 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਲੁਧਿਆਣਾ: ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 27 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਪਟਿਆਲਾ: ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਮੋਹਾਲੀ: ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 27 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget