(Source: ECI/ABP News/ABP Majha)
Flood : ਮੌਸਮ ਵਿਭਾਗ ਦੀ ਚਿਤਾਵਨੀ : ਫਿਕਰਾਂ 'ਚ ਪਾਏ ਹਿਮਾਚਲੀ ਅਤੇ ਪੰਜਾਬੀ - ਭਾਖੜਾ 'ਚ ਵੀ ਵੱਧਣ ਲੱਗਾ ਪਾਣੀ ਦਾ ਪੱਧਰ
Weather Update : ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਪਾਣੀ ਦੀ ਆਮਦ ਸਵੇਰੇ ਛੇ ਵਜੇ ਤੱਕ 0.55 ਫੁੱਟ ਦਾ ਵਾਧਾ ਦਰਜ ਕੀਤਾ ਗਿਆ।ਪ੍ਰਾਪਤ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਸਵੇਰੇ ਛੇ ਵਜੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 167294 ਫੁੱਟ
Punjab Himachal Weather Update - ਮੌਸਮ ਵਿਭਾਗ ਦੇ ਜਾਰੀ ਅੰਕੜਿਆਂ ਨੇ ਇੱਕ ਵਾਰ ਮੁੜ ਚਿੰਤਾ ਵਿੱਚ ਪਾ ਦਿੱਤਾ ਹੈ। ਅਗਲੇ ਦੋ ਦਿਨ ਪੰਜਾਬ, ਹਿਮਾਚਲ ਸਮੇਤ ਉੱਤਰ ਭਾਰਤ ਵਿੱਚ ਭਾਰੀ ਮੀਂਹ ਦੱਸਿਆ ਹੈ। ਬੀਤੇ ਕੁਝ ਦਿਨਾਂ ਤੋਂ ਭਾਖੜਾ ਡੈਮ ਵਿਚ ਪਾਣੀ ਦੀ ਆਮਦ ਘਟਣ ਮਗਰੋਂ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਵਿਚ ਮੁੜ ਸ਼ੁਰੂ ਹੋਈ ਭਾਰੀ ਬਰਸਾਤ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਮੁੜ ਤੋਂ ਵਧਣਾ ਸ਼ੁਰੂ ਹੋ ਗਿਆ ਹੈ।
ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਪਾਣੀ ਦੀ ਆਮਦ ਸਵੇਰੇ ਛੇ ਵਜੇ ਤੱਕ 0.55 ਫੁੱਟ ਦਾ ਵਾਧਾ ਦਰਜ ਕੀਤਾ ਗਿਆ।ਪ੍ਰਾਪਤ ਅੰਕੜਿਆਂ ਅਨੁਸਾਰ ਸਵੇਰੇ ਛੇ ਵਜੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 167294 ਫੁੱਟ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪਾਣੀ ਦਾ ਪੱਧਰ 1678 ਫੁੱਟ ’ਤੇ ਪਹੁੰਚ ਗਿਆ ਸੀ, ਜਿਸ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹਾਂ ਨੇ ਵਿਆਪਕ ਤਬਾਹੀ ਕੀਤੀ ਸੀ।
ਪੰਜਾਬ ਵਿਚ ਮੌਨਸੂਨ ਦਾ ਮੀਂਹ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਿਕ ਮੰਗਲਵਾਰ ਅੱਧੀ ਰਾਤ ਤੋਂ ਬੁੱਧਵਾਰ ਸ਼ਾਮ ਤੱਕ ਚੰਡੀਗੜ੍ਹ ਵਿਚ 1036 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ, ਮੁਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਰੋਪੜ ਤੋਂ ਇਲਾਵਾ ਲੁਧਿਆਣਾ ਦੇ ਕਈ ਇਲਾਕਿਆਂ 'ਚ ਮੀਂਹ ਪਿਆ ਹੈ। ਜਿਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਿਆ, ਉਥੇ ਦਿਨ ਦਾ ਤਾਪਮਾਨ ਆਮ ਨਾਲੋਂ 5 ਤੋਂ 7 ਡਿਗਰੀ ਘੱਟ ਰਿਹਾ।
ਮੌਸਮ , ਮੁਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਰੋਪੜ ਤੋਂ ਇਲਾਵਾ ਲੁਧਿਆਣਾ ਦੇ ਕਈ ਇਲਾਕਿਆਂ 'ਚ ਮੀਂਹ ਪਿਆ ਹੈ। ਜਿਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਿਆ, ਉਥੇ ਦਿਨ ਦਾ ਤਾਪਮਾਨ ਆਮ ਨਾਲੋਂ 5 ਤੋਂ 7 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਅੱਧੀ ਰਾਤ ਤੋਂ ਲੈ ਕੇ ਵੀਰਵਾਰ ਸਵੇਰੇ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ ਲਗਾਤਾਰ ਦੋ ਦਿਨ ਬੱਦਲ ਛਾਏ ਰਹਿਣ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਵੀ ਸੰਭਾਵਨਾ ਹੈ। 26 ਅਗਸਤ ਤੋਂ ਮੌਸਮ ਸਾਫ ਹੋ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial