ਜੁਲਾਈ ਦੇ ਪਹਿਲੇ ਹਫਤੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਹਫ਼ਤੇ ਦੇ ਵਿੱਚ 63mm ਬਾਰਸ਼ ਹੋ ਚੁੱਕੀ ਹੈ ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ 'ਚ ਔਸਤਨ 200mm ਤੱਕ ਮੀਂਹ ਪੈਂਦਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਬਾਰਸ਼ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੌਨਸੂਨ ਕਾਫੀ ਐਕਟਿਵ ਹੈ ਤੇ ਹੁਣ ਦੋ ਦਿਨ ਲਗਪਗ ਪੰਜਾਬ ਦੇ ਹਰ ਹਿੱਸੇ ਦੇ ਵਿੱਚ ਬਾਰਿਸ਼ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਬਾਰਿਸ਼ ਕਿਸਾਨਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਝੋਨੇ, ਮੱਕੀ ਤੇ ਨਰਮੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ